ਖ਼ਬਰਾਂ |

ਤਾਜ਼ਾ |

ਹੁਸ਼ਿਆਰਪੁਰ: ਦਸੂਹਾ ਦੇ ਪਿੰਡ ਸੀਪਰੀਆਂ ਦੇ ਨੌਜਵਾਨ ਦੀ ਰੂਸ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Oct 25, 2026, 5:17 pm IST
Updated : Nov 5, 2026, 5:55 pm IST
SHARE ARTICLE
Hoshiarpur: A youth from Sipriyan village in Dasuha died of a heart attack in Russia
Hoshiarpur: A youth from Sipriyan village in Dasuha died of a heart attack in Russia

9 ਮਹੀਨੇ ਪਹਿਲਾਂ ਹੀ ਗਿਆ ਸੀ ਰੂਸ, ਰਜਨੀਸ਼ ਸਿੰਘ ਉਰਫ਼ ਲੱਕੀ (29) ਵਜੋਂ ਹੋਈ ਮ੍ਰਿਤਕ ਦੀ ਪਛਾਣ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸੀਪਰੀਆਂ ਦੇ ਨੌਜਵਾਨ ਰਜਨੀਸ਼ ਸਿੰਘ ਲੱਕੀ ਦੀ ਰੂਸ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਦੁਖਦਾਈ ਖ਼ਬਰ ਦੇ ਆਉਂਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਜਨੀਸ਼ ਸਿੰਘ ਉਰਫ਼ ਲੱਕੀ, ਜਿਸ ਦੀ ਉਮਰ 29 ਸਾਲ ਸੀ ਅਤੇ ਉਹ 9 ਮਹੀਨੇ ਪਹਿਲਾਂ ਹੀ ਆਪਣਾ ਭਵਿੱਖ ਬਣਾਉਣ ਲਈ ਰੂਸ ਗਿਆ ਸੀ।

ਰਜਨੀਸ਼ ਦੇ ਪਤਾ ਦੀ ਮੌਤ ਹੋ ਚੁੱਕੀ ਹੈ ਅਤੇ ਰਜਨੀਸ਼ ਆਪਣੀ ਵਿਧਵਾ ਮਾਂ ਦਾ ਇਕੱਲਾ ਸਹਾਰਾ ਸੀ। ਪਰਿਵਾਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ, ਜਿਸ ਦੇ ਚਲਦਿਆਂ ਰਜਨੀਸ਼ ਵਿਦੇਸ਼ ਗਿਆ ਸੀ। ਪਰ ਬੀਤੇ ਦਿਨ ਉਸ ਦੀ ਮੌਤ ਦੀ ਖ਼ਬਰ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਰਜਨੀਸ਼ ਦੀ ਮ੍ਰਿਤਕ ਦੇਹ ਕੱਲ੍ਹ ਉਸ ਦੇ ਪਿੰਡ ਸੀਪਰੀਆਂ ਪਹੁੰਚੇਗੀ ਜਿੱਥੇ ਉਸ ਦਾ ਅੰਤਮ ਸਸਕਾਰ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement