ਪੰਜਾਬ 'ਚ ਅਕਾਲੀ ਦਲ ਦੇ ਰਾਜ ਦੌਰਾਨ ਪੈਦਾ ਹੋਏ ਗੁੰਡੇ : ਨਵਜੋਤ ਕੌਰ ਸਿੱਧੂ
Published : Nov 25, 2018, 1:28 pm IST
Updated : Nov 25, 2018, 1:28 pm IST
SHARE ARTICLE
Navjot Kaur Sidhu
Navjot Kaur Sidhu

ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਪਾਕਿਸਤਾਨ ਜਾਣਗੇ ਅਤੇ ਕਰਤਾਰਪੁਰ ਸਾਹਿਬ ਵਿਚ ਮੱਥਾ ਟੇਕ ਕੇ ਆਉਣਗੇ। ਜੋ ਵੀ ਕੁਝ ਕੀਤਾ...

ਲੁਧਿਆਣਾ (ਸਸਸ) : ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਪਾਕਿਸਤਾਨ ਜਾਣਗੇ ਅਤੇ ਕਰਤਾਰਪੁਰ ਸਾਹਿਬ ਵਿਚ ਮੱਥਾ ਟੇਕ ਕੇ ਆਉਣਗੇ। ਜੋ ਵੀ ਕੁਝ ਕੀਤਾ ਹੈ ਬਾਬਾ ਨਾਨਕ ਨੇ ਕੀਤਾ ਹੈ। ਕਿਸੇ ਨੂੰ ਇਸ ਗੱਲ ਦਾ ਕ੍ਰੈਡਿਟ ਨਹੀਂ ਲੈਣਾ ਚਾਹੀਦਾ ਹੈ। ਇਹ ਗੱਲ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਗੁਰੂ ਨਾਨਕ ਪਬਲਿਕ ਸਕੂਲ ਵਿਚ ਆਯੋਜਿਤ ਸਾਲਾਨਾ ਇਨਾਮ ਵੰਡ ਸਮਾਰੋਹ ਦੇ ਦੌਰਾਨ ਕਹੀ।

ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਨੇ ਜੋ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫ਼ੈਸਲਾ ਲਿਆ ਹੈ ਉਸ ਦਾ ਕ੍ਰੈਡਿਟ ਕਿਸੇ ਨੂੰ ਨਹੀਂ ਲੈਣਾ ਚਾਹੀਦਾ ਹੈ। ਕਿਉਂਕਿ ਸਭ ਜਾਣਦੇ ਹਨ ਕਿ ਇਹ ਸਭ ਕਿਸ ਨੇ ਕੀ ਕੀਤਾ ਹੈ। ਇਹ ਬਾਬਾ ਨਾਨਕ ਦੀ ਹੀ ਕ੍ਰਿਪਾ ਹੋਈ ਹੈ ਜੋ ਲੋਕਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਦੇ ਰਾਜ ਵਿਚ ਪੰਜਾਬ ਵਿਚ ਗੁੰਡੇ ਪੈਦਾ ਹੋਏ।

ਜਿਸ ਦੀ ਵਜ੍ਹਾ ਨਾਲ ਪੰਜਾਬ ਦਾ ਮਾਹੌਲ ਅਜੇ ਤੱਕ ਵਿਗੜਿਆ ਹੋਇਆ ਹੈ। ਛੇਤੀ ਹੀ ਪੰਜਾਬ ਦਾ ਮਾਹੌਲ ਦਰੁਸਤ ਹੋ ਜਾਵੇਗਾ। ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਜਾਣ ਲਈ ਹਾਂ ਕਰ ਦਿਤੀ ਹੈ। ਇਕ ਅੰਗਰੇਜ਼ੀ ਵੈਬਸਾਈਟ ਨਾਲ ਗੱਲ ਕਰਦੇ ਹੋਏ ਸਿੱਧੂ ਨੇ ਕਿਹਾ ਹੈ ਕਿ ਜੇਕਰ ਸਰਕਾਰ ਇਜਾਜ਼ਤ ਦੇਵੇਗੀ ਤਾਂ ਉਹ ਪਾਕਿਸਤਾਨ ਜਰੂਰ ਜਾਣਗੇ। ਸਿੱਧੂ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਮੇਰੇ ਕੋਲ ਕਾਲ ਆਈ ਹੈ।ਇਹ ਉਹੀ ਸ਼ਖਸ ਹਨ ਜਿਨ੍ਹਾਂ ਨੇ ਮੈਨੂੰ ਪਾਕਿਸਤਾਨ ਪੀਐਮ ਦੇ ਸਹੁੰ ਚੁੱਕ ਸਮਾਰੋਹ 'ਚ ਆਉਣ ਲਈ ਸਦਾ ਦਿਤਾ ਸੀ। 

ਸਿੱਧੂ ਨੇ ਪਾਕਿਸਤਾਨ ਵਲੋਂ ਦਿਤੇ ਗਏ ਸਦੇ 'ਤੇ ਸਕਾਰਾਤਮਕ ਰੁਖ਼ ਅਪਣਾਉਂਦੇ ਹੋਏ ਕਿਹਾ ਕਿ ਉਹ ਉਥੇ ਜਾਣ ਦਾ ਇਰਾਦਾ ਰੱਖਦੇ ਹਨ। ਉਨ੍ਹਾਂ ਨੇ ਕਿਹਾ ਜੇਕਰ ਭਾਰਤੀ ਸਰਕਾਰ ਮੈਨੂੰ ਜਾਣ ਦੀ ਇਜਾਜ਼ਤ ਦੇਵੇਗੀ ਤਾਂ ਮੈਂ ਜਾਵਾਂਗਾ। ਮੇਰੇ ਲਈ ਇਹ ਸਨਮਾਨ ਦੀ ਗੱਲ ਹੈ ਕਿ ਮੈਂ ਇਕ ਇਤਿਹਾਸ ਬਣਾਵਾਂਗਾ। ਮੇਰੇ ਲਈ ਇਸ ਤੋਂ ਜ਼ਿਆਦਾ ਖੁਸ਼ੀ ਦੀ ਗੱਲ ਕੋਈ ਨਹੀਂ ਹੋਵੇਗੀ ਕਿ ਮੇਰੀ ਪੱਗ ਉਸ ਥਾਂ ਨੂੰ ਛੂਏਗੀ ਜਿਥੇ ਗੁਰੂ ਨਾਨਕ ਦੇਵ ਚਲਿਆ ਕਰਦੇ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement