ਸ੍ਰੀ ਨਨਕਾਣਾ ਸਾਹਿਬ ਲਈ 325 ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਹੋਵੇਗਾ ਰਵਾਨਾ
Published : Nov 25, 2020, 6:28 pm IST
Updated : Nov 25, 2020, 6:28 pm IST
SHARE ARTICLE
SGPC
SGPC

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ 325 ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ।

ਅੰਮ੍ਰਿਤਸਰ :ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਵਲੋਂ 325 ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ। 

Nankana-SabhibNankana-Sabhibਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ 504 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਿਆਂ ਲਈ ਭੇਜੇ ਗਏ ਸਨ,ਜਿਨ੍ਹਾਂ 'ਚੋਂ 179 ਨੂੰ ਵੀਜ਼ੇ ਨਹੀਂ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ ਜਾਣ ਵਾਲਾ ਜਥਾ ਕੇਵਲ 5 ਦਿਨ ਹੀ ਯਾਤਰਾ ਕਰ ਸਕੇਗਾ ਅਤੇ ਇਸ ਦੌਰਾਨ ਸ਼ਰਧਾਲੂ ਕੇਵਲ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਰਹਿਣਗੇ। 

photophotoਬੁਲਾਰੇ ਮੁਤਾਬਕ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਵੂ ਕੀਤਾ ਜਾਵੇਗਾ। ਸਰਧਾਲੂਆਂ ਨੂੰ ਕੋਰੋਨਾ ਸੰਬੰਧੀ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਪਾਲਣਾ ਕਰਨਾ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਕਰਨਗੇ, ਜਦਕਿ ਮੈਂਬਰ ਹਰਪਾਲ ਸਿੰਘ ਜੱਲਾ ਅਤੇ ਗੁਰਮੀਤ ਸਿੰਘ ਬੂਹ ਉਪ ਆਗੂ ਹੋਣਗੇ। ਇਸ ਜਥੇ ਦੀ ਵਾਪਸੀ 1 ਦਸੰਬਰ ਨੂੰ ਹੋਵੇਗੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement