ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰੇ ਭਾਜਪਾ: ਖਹਿਰਾ
Published : Nov 25, 2020, 7:07 am IST
Updated : Nov 25, 2020, 7:07 am IST
SHARE ARTICLE
image
image

ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰੇ ਭਾਜਪਾ: ਖਹਿਰਾ

ਚੰਡੀਗੜ੍ਹ, 24 ਨਵੰਬਰ (ਸੁਰਜੀਤ ਸਿੰਘ ਸੱਤੀ): ਪੰਜਾਬ ਏਕਤਾ ਪਾਰਟੀ ਪ੍ਰਧਾਨ ਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦਾ ਨਿਰਾਦਰ ਕਰ ਰਹੀ ਹੈ ਪਰ ਉਸ ਨੂੰ ਸ਼ਾਂਤ ਮਈ ਢੰਗ ਨਾਲ ਮੁਜ਼ਾਹਰਾ ਕਰ ਰਹੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਨਾ ਸਿਰਫ਼ ਕਾਲੇ ਖੇਤੀ ਕਾਨੂੰਨ, ਬਿਜਲੀ ਕਾਨੂੰਨ ਤੇ ਹੋਰ ਕਿਸਾਨ ਵਿਰੋਧੀ ਫ਼ੈਸਲੇ ਵਾਪਸ ਲੈਣੇ ਚਾਹੀਦੇ ਹਨ, ਸਗੋਂ ਸਵਾਮੀਨਾਥਨ ਰੀਪੋਰਟ ਲਾਗੂ ਕਰਨੀ ਚਾਹੀਦੀ ਹੈ ਤੇ ਨਾਲ ਹੀ ਪਰਾਲੀ ਸਾੜਨ 'ਤੇ ਭਾਰੀ ਜੁਰਮਾਨੇ ਦਾ ਫ਼ੈਸਲਾ ਵੀ ਵਾਪਸ ਲਿਆ ਜਾਣਾ ਚਾਹੀਦਾ ਹੈ। ਇਥੇ ਦੋ ਸਹਿਯੋਗੀ ਵਿਧਾਇਕਾਂ ਜਸਦੇਵ ਸਿੰਘ ਕਮਾਲੂ ਅਤੇ ਪੀਰਮਲ ਸਿੰਘ ਖ਼ਾਲਸਾ ਤੋਂ ਇਲਾਵਾ ਪੀਏਪੀ ਦੇ ਜਨਰਲ ਸਕੱਤਰ ਰਸ਼ਪਾਲ ਸਿੰਘ ਜੌੜੇਮਾਜਰਾ ਦੇ ਨਾਲ ਪ੍ਰੈੱਸ ਕਾਨਫ਼ਰੰਸ ਦੌਰਾਨ ਖਹਿਰਾ ਨੇ ਕਿਹਾ ਕਿ ਪੰਜਾਬ ਨੇ ਹੀ ਹਰੀ ਕ੍ਰਾਂਤੀ ਲਿਆਂਦੀ ਹੈ ਤੇ ਕਿਸਾਨ ਨੂੰ ਉਸ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ ਤੇ ਇਸੇ ਹੱਕ ਲਈ ਹੁਣ ਪੰਜਾਬ ਦੇ ਨੌਜਵਾਨ ਸੰਘਰਸ਼ ਕਰ ਰਹੇ ਹਨ ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਖਿਲਵਾੜ ਨਾ ਕਰੇ ਤੇ ਜੇਕਰ ਹਾਲਾਤ ਖ਼ਰਾਬ ਹੁੰਦੇ ਹਨ ਤਾਂ ਇਸ ਲਈ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ ਹੋਵੇਗੀimageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement