ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਏਗੀ ਸ਼ੋਮਣੀ ਕਮੇਟੀ- ਭਾਈ ਲੌਂਗੋਵਾਲ
Published : Nov 25, 2020, 5:02 pm IST
Updated : Nov 25, 2020, 5:03 pm IST
SHARE ARTICLE
bhai logowal
bhai logowal

ਭਾਈ ਲੌਂਗੋਵਾਲ ਨੇ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਸਿੱਖ ਸੰਸਥਾ ਚੱਟਾਨ ਵਾਂਗ ਖੜੀ ਹੈ

ਅੰਮ੍ਰਿਤਸਰ:ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਨੇ ਜਿੱਥੇ ਗੁਰੂ ਘਰਾਂ ਤੋਂ ਕਿਸਾਨ ਧਰਨਿਆਂ ਦੌਰਾਨ ਲੰਗਰ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਲੰਘੇ ਬਜਟ ਇਜਲਾਸ ਦੌਰਾਨ ਕਿਸਾਨੀ ਕਾਨੂੰਨਾਂ ਨੂੰ ਖੇਤੀ ਤਬਾਹ ਕਰਨ ਵਾਲੇ ਕਰਾਰ ਦਿੰਦਿਆਂ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ

farmer protestfarmer protestਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ ਆਪਣੀ ਹੱਕੀ ਲੜਾਈ ਲੜ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਕਮੇਟੀ ਪ੍ਰਬੰਧਕ ਕਮੇਟੀ  ਕਿਸਾਨਾਂ ਦੇ ਸੰਘਰ ਦੇ ਨਾਲ ਹੈ , ਦਿੱਲੀ ਧਰਨਾ ਲਾਉਣ ਜਾ ਰਹੇ ਕਿਸਾਨਾਂ ਦੀ ਸ਼੍ਰੇਮਣੀ ਕਮੇਟੀ ਲੰਗਰ ਅਤੇ ਦਵਾਈਆਂ ਦਾ ਪ੍ਰਬੰਧ ਕਰੇਗੀ।  ਭਾਈ ਲੌਂਗੋਵਾਲ ਨੇ ਅੱਜ ਇੱਥੇ ਜਾਰੀ ਬਿਆਨ 'ਚ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ

pm modipm modiਕਿਸਾਨਾਂ ਨਾਲ ਸਿੱਖ ਸੰਸਥਾ ਚੱਟਾਨ ਵਾਂਗ ਖੜੀ ਹੈ ਅਤੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਸੇਵਾ ਦੇਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਸਮੇਂ ਨੇੜਲੇ ਗੁਰਦੁਆਰਿਆਂ ਤੋਂ ਲੰਗਰ ਜਾਰੀ ਰਹੇਗਾ ਅਤੇ ਦਿੱਲੀ ਜਾ ਰਹੇ ਕਿਸਾਨਾਂ ਲਈ ਵੀ ਰਸਤਿਆਂ 'ਚ ਪ੍ਰਬੰਧ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement