ਕੈਪਟਨ ਭਾਜਪਾ ਲਈ ਪ੍ਰਚਾਰ ਕਰਨਾ ਚਾਹੁੰਦੇ ਹਨ! ਕਿਹਾ, ਪ੍ਰਧਾਨ ਮੰਤਰੀ ਮੇਰੇ ਲਈ ਪ੍ਰਚਾਰ ਕਰਨ
Published : Nov 25, 2021, 7:45 am IST
Updated : Nov 25, 2021, 7:45 am IST
SHARE ARTICLE
image
image

ਕੈਪਟਨ ਭਾਜਪਾ ਲਈ ਪ੍ਰਚਾਰ ਕਰਨਾ ਚਾਹੁੰਦੇ ਹਨ! ਕਿਹਾ, ਪ੍ਰਧਾਨ ਮੰਤਰੀ ਮੇਰੇ ਲਈ ਪ੍ਰਚਾਰ ਕਰਨ

 


ਚੰਡੀਗੜ੍ਹ, 24 ਨਵੰਬਰ (ਸਸਸ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਖੁਲ੍ਹ ਕੇ ਭਾਜਪਾ ਦੇ ਸਮਰਥਨ 'ਚ ਆ ਗਏ ਹਨ | ਇਕ ਨਿਜੀ ਚੈਨਲ ਨੂੰ  ਦਿਤੀ ਇਕ ਇੰਟਰਵਿਊ ਵਿਚ ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਹ ਭਾਜਪਾ ਲਈ ਪ੍ਰਚਾਰ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਲਈ ਪ੍ਰਚਾਰ ਕਰਨ | ਕੈਪਟਨ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਉਹ ਕਾਂਗਰਸ ਦੀ ਰਗ ਰਗ ਤੋਂ ਵਾਕਫ਼ ਹਨ ਇਸ ਲਈ ਕਾਂਗਰਸ 'ਤੇ ਵਾਰ ਕਰਨਾ ਉਨ੍ਹਾਂ ਲਈ ਸੌਖਾ ਹੈ | ਉਹ ਕਾਂਗਰਸ ਦੇ ਉਹ ਭੇਤ ਖੋਲ੍ਹਣਗੇ, ਜੋ ਅੱਜ ਤਕ ਬਾਹਰ ਨਹੀਂ ਆਏ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਉਨ੍ਹਾਂ ਦੇ ਹੱਕ 'ਚ ਚੋਣ ਪ੍ਰਚਾਰ ਖ਼ੁਦ ਪ੍ਰਧਾਨ ਮੰਤਰੀ ਮੋਦੀ ਕਰਨ |
ਕੈਪਟਨ ਨੇ ਅੱਗੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਤਰਾਖੰਡ ਤੇ ਉਤਰ ਪ੍ਰਦੇਸ਼ ਵਿਚ ਜਿਥੇ ਸਿੱਖ ਬਹੁ ਗਿਣਤੀ ਵਿਚ ਹਨ, ਉਥੇ ਭਾਜਪਾ ਲਈ ਪ੍ਰਚਾਰ ਕਰਨ | ਉਨ੍ਹਾਂ ਕਿਹਾ ਕਿ ਇਕ ਸਿੱਖ ਹੋਣ ਦੇ ਨਾਤੇ , ਉਹ ਸਿੱਖ ਭਾਈਚਾਰੇ ਨੂੰ  ਵਧੀਆ ਢੰਗ ਨਾਲ ਸਮਝਾ ਸਕਦੇ ਹਨ ਕਿ ਉਨ੍ਹਾਂ ਲਈ ਕਿਹੜੀ ਪਾਰਟੀ ਠੀਕ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵੇਲੇ ਪੰਜਾਬ ਅੰਦਰ ਕਾਂਗਰਸ ਪਾਰਟੀ ਖੋਖਲੇ ਐਲਾਨ ਕਰ ਰਹੀ ਹੈ ਜਿਨ੍ਹਾਂ ਦਾ ਕੋਈ ਆਧਾਰ ਨਹੀਂ ਤੇ ਉਹ ਕਿਸੇ ਵੀ ਹਾਲਤ 'ਚ ਅਜਿਹੇ ਲੋਕਾਂ ਨੂੰ  ਸੱਤਾ 'ਚ ਵਾਪਸੀ ਕਰਨ ਤੋਂ ਰੋਕਣਾ ਚਾਹੁਣਗੇ, ਜਿਹੜੇ ਕਿਸੇ ਦੇ ਵੀ ਨਹੀਂ ਹਨ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement