ਮਨੀਸ਼ ਸਿਸੋਦੀਆ ਨੇ ਪਰਗਟ ਸਿੰਘ ਨੂੰ ਸਿੱਖਿਆ ਪ੍ਰਣਾਲੀ 'ਤੇ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ
Published : Nov 25, 2021, 9:10 pm IST
Updated : Nov 25, 2021, 9:11 pm IST
SHARE ARTICLE
Manish Sisodia
Manish Sisodia

ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਲੈ ਕੇ ਦਿੱਲੀ ਦੇ ਸਿੱਖਿਆ ਮੰਤਰੀ ਨੇ ਪਰਗਟ ਸਿੰਘ ਨੂੰ ਘੇਰਿਆ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਜ਼ਰਜ਼ਰ ਸਿੱਖਿਆ ਵਿਵਸਥਾ ਦੇ ਮੁੱਦੇ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਖੁੱਲੀ ਬਹਿਸ ਦੀ ਚੁਣੌਤੀ ਦਿੱਤੀ ਹੈ।

Pargat SinghPargat Singh

ਮਨੀਸ਼ ਸਿਸੋਦੀਆ ਵੀਰਵਾਰ ਨੂੰ ਇੱਥੇ ਸੀ.ਆਈ.ਆਈ ਵਿਖੇ ਚੰਡੀਗੜ ਦੀਆਂ ਨਗਰ ਨਿਗਮ ਚੋਣਾ ਦੇ ਸੰਬੰਧ 'ਚ ਪੁੱਜੇ ਸਨ, ਜਿੱਥੇ ਸਿਸੋਦੀਆ ਮੀਡੀਆ ਵੱਲੋਂ ਪਰਗਟ ਸਿੰਘ ਦੇ ਸਿੱਖਿਆ ਖੇਤਰ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦੇ ਮੁੱਦੇ 'ਤੇ ਚੋਣਾ ਹੋਣੀਆਂ ਚਾਹੀਦੀਆਂ ਹਨ, ਕਿਉਂਕਿ ਸਿੱਖਿਆ ਤੋਂ ਬਗ਼ੈਰ ਦਰਪੇਸ਼ ਢੇਰੋਂ ਚੁਣੌਤੀਆਂ ਨਾਲ ਨਿਪਟਿਆ ਨਹੀਂ ਜਾ ਸਕਦਾ।

TweetTweet

ਪਰਗਟ ਸਿੰਘ ਨੂੰ ਚੁਣੌਤੀ ਦਿੰਦੇ ਹੋਏ ਸਿਸੋਦੀਆ ਨੇ ਕਿਹਾ, ''ਸਾਡੇ ਦਿੱਲੀ ਵਿੱਚ ਸਿੱਖਿਆ ਦੇ ਖੇਤਰ 'ਚ ਕੀਤੇ ਕੰਮਾਂ ਅਤੇ ਪੰਜਾਬ 'ਚ ਪਿਛਲੇ 5 ਸਾਲਾਂ ਵਿੱਚ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਲਈ ਕੀਤੇ ਕਾਰਜਾਂ ਦੀ ਤੁਲਨਾ ਹੋਣੀ ਚਾਹੀਦੀ ਹੈ। ਪਰਗਟ ਸਿੰਘ ਪੰਜਾਬ ਦੇ 10 ਬਿਹਤਰੀਨ ਸਰਕਾਰੀ ਸਕੂਲ ਦਿਖਾਉਣ ਅਤੇ ਮੈਂ 10 ਸਰਕਾਰੀ ਸਕੂਲ ਦਿੱਲੀ ਦੇ ਦਿਖਾਉਣਾ ਹਾਂ। ਮੈਂ ਖੁੱਲੀ ਬਹਿਸ ਲਈ ਤਿਆਰ ਹਾਂ। ਪਰਗਟ ਸਿੰਘ ਇਸ ਚੁਣੌਤੀ ਨੂੰ ਕਬੂਲਣ ਦਾ ਹੌਸਲਾ ਦਿਖਾਉਣ। ਫ਼ੈਸਲਾ ਜਨਤਾ ਉਤੇ ਛੱਡ ਦਿੱਤਾ ਜਾਵੇ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement