15 ਸਾਲ ਪੁਰਾਣੇ ਸਾਰੇ ਸਰਕਾਰੀ ਵਾਹਨ ਕਬਾੜ 'ਚ ਜਾਣਗੇ: ਗਡਕਰੀ
Published : Nov 25, 2022, 11:46 pm IST
Updated : Nov 25, 2022, 11:46 pm IST
SHARE ARTICLE
image
image

15 ਸਾਲ ਪੁਰਾਣੇ ਸਾਰੇ ਸਰਕਾਰੀ ਵਾਹਨ ਕਬਾੜ 'ਚ ਜਾਣਗੇ: ਗਡਕਰੀ

ਨਾਗਪੁਰ, 25 ਨਵੰਬਰ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ 15 ਸਾਲ ਦੀ ਮਿਆਦ ਪੂਰੀ ਕਰ ਚੁੱਕੇ ਸਾਰੇ ਸਰਕਾਰੀ ਵਾਹਨਾਂ ਨੂੰ  ਕਬਾੜ ਵਿਚ ਭੇਜਿਆ ਜਾਵੇਗਾ | ਇਸ ਸਬੰਧੀ ਨੀਤੀ ਸੂਬਿਆਂ ਨੂੰ  ਭੇਜ ਦਿਤੀ ਗਈ ਹੈ | 
ਕੇਂਦਰੀ ਮੰਤਰੀ ਗਡਕਰੀ ਇਥੇ ਸਾਲਾਨਾ 'ਐਗਰੋ-ਵਿਜਨ' ਖੇਤੀਬਾੜੀ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ | ਗਡਕਰੀ ਨੇ ਕਿਹਾ ਕਿ ਪਾਣੀਪਤ ਵਿਚ ਇੰਡੀਅਨ ਆਇਲ ਦੇ ਦੋ ਪਲਾਂਟ ਲਗਪਗ ਸ਼ੁਰੂ ਹੋ ਗਏ ਹਨ | ਇਨ੍ਹਾਂ ਵਿਚੋਂ ਪਹਿਲਾ ਪਲਾਂਟ ਇਕ ਲੱਖ ਲਿਟਰ ਇਥਾਨੋਲ ਪ੍ਰਤੀ ਦਿਨ ਪੈਦਾ ਕਰੇਗਾ, ਜਦੋਂਕਿ ਦੂਜੇ ਵਿਚ ਪਰਾਲੀ ਦੀ ਵਰਤੋਂ ਕਰ ਕੇ 150 ਟਨ ਲੁੱਕ (ਬਾਇਓ-ਬਿਟੁਮਨ) ਪ੍ਰਤੀ ਦਿਨ ਤਿਆਰ ਕੀਤੀ ਜਾਵੇਗੀ | ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦੇਸ਼ ਦੇ ਚੌਲ ਉਤਪਾਦਕ ਹਿੱਸਿਆਂ ਵਿਚ ਇਹ ਇਕ ਵੱਡਾ ਬਦਲਾਅ ਹੈ ਕਿਉਂਕਿ ਇਥੇ ਪਰਾਲੀ ਸਾੜੀ ਜਾਂਦੀ ਹੈ, ਜਿਸ ਕਾਰਨ ਪ੍ਰਦੂਸ਼ਣ ਪੈਦਾ ਹੁੰਦਾ ਹੈ |        (ਏਜੰਸੀ)
    

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement