ਮਾਨ ਸਰਕਾਰ ਦੀ ਨਿਵੇਕਲੀ ਪਹਿਲ: ਬਠਿੰਡਾ 'ਚ ਟਰਾਂਸਜੈਂਡਰਾਂ ਲਈ ਬਣਿਆ ਵਿਸ਼ੇਸ਼ ਪਬਲਿਕ ਟਾਇਲਟ  
Published : Nov 25, 2022, 6:12 pm IST
Updated : Nov 25, 2022, 8:38 pm IST
SHARE ARTICLE
Dr. Inderbir Singh Nijjar
Dr. Inderbir Singh Nijjar

ਇਸੇ ਤਰਜ਼ 'ਤੇ ਹੋਰਨਾਂ ਸ਼ਹਿਰਾਂ ਵਿੱਚ ਵੀ ਜਲਦ ਹੀ ਦਿਤੀ ਜਾਵੇਗੀ ਇਹ ਸਹੂਲਤ: ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਹਰ ਵਰਗ ਦੇ ਹਿਤਾਂ ਦਾ ਧਿਆਨ ਰੱਖਦੇ ਹੋਏ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਚੁੱਕਦਿਆਂ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਪਹਿਲਾ ਵਿਸ਼ੇਸ਼ ਪਬਲਿਕ ਟਾਇਲਟ ਬਣਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਬਸ ਸਟੈਂਡ ਦੇ ਨੇੜੇ 90 ਵਰਗ ਫੁੱਟ ਖੇਤਰ ਵਿਚ ਟਰਾਂਸਜੈਂਡਰਾਂ ਲਈ ਇਕ ਟਾਇਲਟ ਦਾ ਨਿਰਮਾਣ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਟਾਇਲਟ ਵਿਚ ਸਰੀਰਕ ਤੌਰ ‘ਤੇ ਦਿਵਿਆਂਗ ਵਿਅਕਤੀਆਂ ਲਈ ਵੀ ਟਾਇਲਟ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ ‘ਤੇ ਹੋਰਨਾਂ ਸ਼ਹਿਰਾਂ ਵਿੱਚ ਵੀ ਇਸ ਸਹੂਲਤ ਦੀ ਜਲਦ ਹੀ ਵਿਵਸਥਾ ਕੀਤੀ ਜਾਵੇਗੀ।

ਇਹ ਵੀ ਵਰਣਨਯੋਗ ਹੈ ਕਿ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਆਦੇਸ਼ਾਂ ਦੇ ਸਨਮੁੱਖ ਨਗਰ ਕੌਸਲਰ ਸੰਤੋਸ਼ ਮਹੰਤ ਵਾਰਡ ਨੰ. 38 ਨੇ ਬਠਿੰਡਾ ਨਗਰ ਨਿਗਮ ਵੱਲੋਂ ਟਰਾਂਸਜੈਡਰਾਂ ਲਈ ਬਣਾਏ ਗਏ ਟਾਇਲਟ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਹ ਸੁਵਿਧਾ ਸ਼ੁਰੂ ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement