ਸਰਕਾਰ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ 6 ਦਸੰਬਰ ਨੂੰ ਬੁਲਾਈ ਸਰਬ ਪਾਰਟੀ ਮੀਟਿੰਗ
Published : Nov 25, 2022, 11:49 pm IST
Updated : Nov 25, 2022, 11:49 pm IST
SHARE ARTICLE
image
image

ਸਰਕਾਰ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ 6 ਦਸੰਬਰ ਨੂੰ ਬੁਲਾਈ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 25 ਨਵੰਬਰ : ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ | ਕੇਂਦਰ ਨੇ 6 ਦਸੰਬਰ ਨੂੰ  ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ | ਇਸ ਦੌਰਾਨ ਇਜਲਾਸ ਦੇ ਸੰਭਾਵਤ ਵਿਧਾਨਿਕ ਕੰਮਾਂ ਅਤੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ | ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸੀ ਨੇ ਲੋਕ ਸਭਾ ਅਤੇ ਰਾਜ ਸਭਾ ਵਿਚ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ  ਸੱਦਾ ਭੇਜਿਆ ਹੈ |  ਸੱਦੇ ਵਿਚ ਕਿਹਾ ਗਿਆ ਹੈ, Tਮੈਂ ਤੁਹਾਨੂੰ ਲੋਕ ਸਭਾ ਅਤੇ ਰਾਜ ਸਭਾ ਵਿਚ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਲਈ ਸੱਦਾ ਦਿੰਦੇ ਹੋਏ ਖ਼ੁਸ਼ੀ ਮਹਿਸੂਸ ਕਰ ਰਿਹਾ ਹਾਂ ਤਾਂ ਜੋ ਵਿਧਾਨਕ ਕੰਮਕਾਜ ਅਤੇ ਸੰਸਦ ਦੇ ਆਗਾਮੀ ਸਰਦ ਰੁੱਤ ਸੈਸਨ ਵਿਚ ਚੁੱਕੇ ਜਾਣ ਵਾਲੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕੇ | ਮੈਂ ਦੋਵਾਂ ਸਦਨਾਂ ਦੇ ਸੁਚਾਰੂ ਕੰਮਕਾਜ ਨੂੰ  ਯਕੀਨੀ ਬਣਾਉਣ ਲਈ ਤੁਹਾਡੇ ਸਹਿਯੋਗ ਦੀ ਵੀ ਮੰਗ ਕਰਦਾ ਹਾਂ |'' ਇਹ ਮੀਟਿੰਗ ਮੰਗਲਵਾਰ, 6 ਦਸੰਬਰ, 2022 ਨੂੰ  ਸਵੇਰੇ 11.00 ਵਜੇ ਸੰਸਦ ਲਾਇਬ੍ਰੇਰੀ ਭਵਨ, ਸੰਸਦ ਭਵਨ, ਨਵੀਂ ਦਿੱਲੀ ਵਿਖੇ ਹੋਵੇਗੀ |    (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement