Supreme Court: ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ SC 'ਚ ਸੁਣਵਾਈ ਮੁਲਤਵੀ
Published : Nov 25, 2024, 12:47 pm IST
Updated : Nov 25, 2024, 12:47 pm IST
SHARE ARTICLE
Hearing in SC adjourned on Rajoana's mercy plea
Hearing in SC adjourned on Rajoana's mercy plea

Supreme Court: ਅਦਾਲਤ ਨੇ ਕਿਹਾ- ਮਾਮਲਾ ਸੰਵੇਦਨਸ਼ੀਲ, ਕੇਂਦਰ ਸਰਕਾਰ ਨੇ ਫੈਸਲਾ ਲੈਣ ਲਈ ਸਮਾਂ ਮੰਗਿਆ।

 

Supreme Court: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਸੋਮਵਾਰ (25 ਨਵੰਬਰ) ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ ਹੋਏ।

ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਨਾਲ ਸਲਾਹ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਸੀਬੀਆਈ ਦੇ ਵਧੀਕ ਸਾਲਿਸਟਰ ਜਨਰਲ ਕੇ.ਐਮ. ਨਟਰਾਜ ਨੇ ਅਦਾਲਤ ਨੂੰ ਇਹ ਵੀ ਕਿਹਾ ਕਿ ਸਥਿਤੀ ਫਿਲਹਾਲ ਕੋਈ ਫੈਸਲਾ ਲੈਣ ਦੇ ਅਨੁਕੂਲ ਨਹੀਂ ਹੈ।

ਕੇਂਦਰ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਅਦਾਲਤ ਨੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲਾ ਸੰਵੇਦਨਸ਼ੀਲ ਹੈ। ਕੇਂਦਰ ਸਰਕਾਰ ਨੇ ਫੈਸਲਾ ਲੈਣ ਲਈ ਸਮਾਂ ਮੰਗਿਆ ਹੈ।

ਰਾਜੋਆਣਾ ਦੇ ਵਕੀਲਾਂ ਨੇ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਇੰਨੇ ਲੰਬੇ ਸਮੇਂ ਤੱਕ ਮੌਤ ਦੀ ਸਜ਼ਾ ਦਾ ਇੰਤਜ਼ਾਰ ਕਰਨਾ ਮਾਨਸਿਕ ਤਸ਼ੱਦਦ ਦੇ ਬਰਾਬਰ ਹੈ। 18 ਨਵੰਬਰ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਭੇਜ ਦਿੱਤੀ ਸੀ। ਅਦਾਲਤ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਣ ਦੇ ਹੁਕਮ ਦਿੱਤੇ ਸਨ। ਨਾਲ ਹੀ ਪਟੀਸ਼ਨ 'ਤੇ 2 ਹਫਤਿਆਂ 'ਚ ਫੈਸਲਾ ਲੈਣ ਲਈ ਕਿਹਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement