ਜਾਅਲੀ ਕਰੰਸੀ ਬਣਾਉਣ ਵਾਲਾ ਕਾਬੂ!
Published : Dec 25, 2019, 8:34 pm IST
Updated : Dec 25, 2019, 8:34 pm IST
SHARE ARTICLE
file photo
file photo

ਜਾਅਲੀ ਕਰੰਸੀ ਬਣਾਉਣ ਵਾਲਾ ਸਾਜੋ ਸਮਾਨ ਬਰਾਮਦ

ਨਾਭਾ : ਫਟਾਫਟ ਅਮੀਰ ਬਣਨ ਦੀ ਲਾਲਸਾ ਮਨੁੱਖ ਨੂੰ ਕਈ ਵਾਰ ਹਨੇਰੇ ਰਾਹਾਂ 'ਤੇ ਤੋਰ ਦਿੰਦੀ ਹੈ। ਅਜਿਹੇ ਹੀ ਇਕ ਮਾਮਲੇ 'ਚ ਇਕ ਵਿਅਕਤੀ ਪੁਲਿਸ ਹੱਥੇ ਚੜ੍ਹਿਆ ਹੈ ਜੋ ਛੇਤੀ ਅਮੀਰ ਬਣਨ ਦੀ ਲਾਲਸਾ ਤਹਿਤ ਘਰੇ ਨੋਟ ਛਾਪਣ ਦੇ ਰਾਹ ਪੈ ਗਿਆ ਸੀ। ਜਾਣਕਾਰੀ ਅਨੁਸਾਰ ਨਾਭਾ ਦੇ ਪਿੰਡ ਰੋਹਟੀ ਬਸਤਾ ਸਿੰਘ ਵਿਖੇ ਪੰਜਾਬ ਇੰਟੈਲੀਜੈਂਸ ਦੀ ਟੀਮ ਨੇ ਉਕਤ ਨੌਜਵਾਨ ਨੂੰ ਜਾਅਲੀ ਨੋਟ ਬਣਾਉਣ ਵਾਲੇ ਸਾਜੋ ਸਮਾਨ ਤੇ ਲੱਖਾਂ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ।

PhotoPhoto

ਕਾਊਂਟਰ ਇੰਟੈਲੀਜੈਂਸ ਪੰਜਾਬ ਪੁਲਿਸ ਦੇ ਉਪ ਪੁਲਿਸ ਕਪਤਾਨ ਪ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਕੀਤੀ ਛਾਪਾਮਾਰੀ ਦੌਰਾਨ ਸਥਾਨਕ ਪਿੰਡ ਵਾਸੀ ਗੋਗੀ ਖ਼ਾਨ ਨਾਂ ਦੇ ਵਿਅਕਤੀ ਨੂੰ ਜਾਅਲੀ ਨੋਟ ਛਾਪਣ ਦੇ ਮਾਮਲੇ ਵਿਚ ਕਾਬੂ ਕੀਤਾ ਹੈ।

PhotoPhoto

ਸੂਤਰਾਂ ਅਨੁਸਾਰ ਗੋਗੀ ਖ਼ਾਨ ਦੇ ਘਰ ਵਿਚ ਚੱਲੀ 4 ਘੰਟੇ ਦੀ ਤਲਾਸ਼ੀ ਦੌਰਾਨ ਉਸ ਦੇ ਘਰ ਵਿਚੋਂ ਲੱਖਾਂ ਰੁਪਏ ਦੇ ਜਾਅਲੀ ਨੋਟ ਬਰਾਮਦ ਹੋਏ। ਪੁਲਿਸ ਵਲੋਂ ਪੀਸੀ ਕੰਪਿਊਟਰ, ਇਕ ਫ਼ੋਟੋ ਸਟੇਟ ਮਸ਼ੀਨ, ਇਕ ਕਾਰ, ਇਕ ਬੁਲਟ ਮੋਟਰਸਾਈਕਲ ਤੋਂ ਇਲਾਵਾ ਕਾਫੀ ਸਾਮਾਨ ਕਬਜ਼ੇ ਵਿਚ ਲੈ ਲਿਆ ਗਿਆ ਹੈ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement