ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਛੇ ਮਹੀਨਿਆਂ ’ਚ ਜਾਰੀ ਕੀਤੇ ਜਾਣਗੇ ਈ-ਕਾਰਡ : ਬਲਬੀਰ
Published : Dec 25, 2020, 12:44 am IST
Updated : Dec 25, 2020, 12:44 am IST
SHARE ARTICLE
image
image

ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਛੇ ਮਹੀਨਿਆਂ ’ਚ ਜਾਰੀ ਕੀਤੇ ਜਾਣਗੇ ਈ-ਕਾਰਡ : ਬਲਬੀਰ ਸਿੱਧੂ

ਚੰਡੀਗੜ੍ਹ, 24 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਤਹਿਤ ਹਰ ਯੋਗ ਲਾਭਪਾਤਰੀਆਂ ਦੇ ਇਲਾਜ ਅਤੇ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ  ਸਿਹਤ ਅਤੇ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ ਰਾਜ ਸਿਹਤ ਏਜੰਸੀ ਅਤੇ ਖ਼ੁਰਾਕ ਤੇ ਸਿਵਲ ਸਪਲਾਈ, ਆਬਕਾਰੀ ਅਤੇ ਕਰ ਵਿਭਾਗ, ਕਿਰਤ ਅਤੇ ਮੰਡੀ ਬੋਰਡ ਵਿਭਾਗ ਨਾਲ ਮੀਟਿੰਗ ਕੀਤੀ।
   ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਰਾਜ ਸਿਹਤ ਏਜੰਸੀ ਨੂੰ ਹਦਾਇਤ ਕੀਤੀ ਕਿ ਛੇ ਮਹੀਨਿਆਂ ਵਿਚ ਐਸਐਸਬੀਵਾਈ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਜਾਵੇ ਤਾਂ ਜੋ ਸਬੰਧਤ ਵਿਭਾਗਾਂ ਅਤੇ ਸ਼੍ਰੇਣੀਆਂ ਅਧੀਨ ਆਉਂਦੇ ਸਾਰੇ ਲਾਭਪਾਤਰੀਆਂ ਨੂੰ ਸੂਚੀਬੱਧ ਹਸਪਤਾਲਾਂ ਤੋਂ ਟਰਸ਼ਰੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਆਈ. ਈ. ਸੀ. ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿਤਾ। ਉਨ੍ਹਾਂ ਦਸਿਆ ਕਿ ਹੁਣ ਤਕ ਤਕਰੀਬਨ 46 ਲੱਖ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।
   ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਪਿੰਡ ਪੱਧਰ ’ਤੇ ਮੁਹਿੰਮ ਚਲਾਉਣ ਜਾ ਰਿਹਾ ਹੈ ਤਾਂ ਜੋ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਂਦੀ ਜਾ ਸਕੇੇ ਅਤੇ ਸਬੰਧਤ ਵਿਭਾਗਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਯੋਗ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰ ਲਈ ਈ-ਕਾਰਡ ਬਣਾਉਣ ਹਿੱਤ ਕੈਂਪ ਲਗਾਉਣ ਦਾ ਪ੍ਰਬੰਧ ਕੀਤਾ ਜਾਵੇ।
   ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਅਪਣੇ-ਅਪਣੇ ਵਿਭਾਗ ਨਾਲ ਸਬੰਧਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਸਬੰਧੀ ਹਦਾਇਤ ਕੀਤੀ। ਉਨ੍ਹਾਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਪੀਲ ਕੀਤੀ ਕਿ ਸਾਰੇ ਲਾਭਪਾਤਰੀਆਂ ਨੂੰ ਛੇ ਮਹੀਨਿਆਂ ਵਿਚ ਉਕਤ ਯੋਜਨਾ ਦੇ ਲਾਭ ਦੇਣ ਹਿੱਤ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੇਂਦਰ ਸਥਾਪਤ ਕੀਤੇ ਜਾਣ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement