ਹੁਣ ਪੰਜਾਬ ਦੇ ਹਜ਼ਾਰਾਂ ਖੇਤ ਮਜ਼ਦੂਰ ਕਰਨਗੇ 7 ਨੂੰ ਦਿੱਲੀ ਵਲ ਕੂਚ
Published : Dec 25, 2020, 7:56 am IST
Updated : Dec 25, 2020, 7:56 am IST
SHARE ARTICLE
Farm Workers Union
Farm Workers Union

ਖੇਤ ਮਜ਼ਦੂਰ ਯੂਨੀਅਨ ਨੇ ਲਿਆ ਫ਼ੈਸਲਾ

ਚੰਡੀਗੜ੍ਹ: ਮੋਦੀ ਹਕੂਮਤ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿਲ 2020 ਦੇ ਖੇਤ ਮਜ਼ਦੂਰਾਂ ਉਤੇ ਪੈਣ ਵਾਲੇ ਅਸਰਾਂ, ਇਨ੍ਹਾਂ ਨੂੰ ਰੱਦ ਕਰਾਉਣ ਲਈ ਮਜ਼ਦੂਰ ਵਰਗ ਦੀ ਭੂਮਿਕਾ ਅਤੇ ਮਜ਼ਦੂਰਾਂ ਦੀਆਂ ਭਖਵੀਆ ਮੰਗਾਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ 25 ਦਸੰਬਰ ਤੋਂ 5 ਜਨਵਰੀ ਤਕ ਪਿੰਡਾਂ ਅੰਦਰ ਮੀਟਿੰਗਾਂ ਰੈਲੀਆਂ ਕਰਦੇ ਹੋਏ ਪ੍ਰਧਾਨ ਮੰਤਰੀ ਦੀਆਂ ਅਰਥੀਆਂ ਫੂਕ ਕੇ 7 ਜਨਵਰੀ ਨੂੰ ਹਜ਼ਾਰਾਂ ਖੇਤ ਮਜ਼ਦੂਰ ਮਰਦ ਔਰਤਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ ਹੋਵੇਗਾ। 

 

Farmer protestFarmer protest

ਇਨ੍ਹਾਂ ਫ਼ੈਸਲਿਆਂ ਦੀ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਮੇਟੀ ਦੀ ਮੀਟਿੰਗ ਉਪਰੰਤ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਆਖਿਆ ਕਿ ਮੋਦੀ ਹਕੂਮਤ ਵਲੋਂ ਸੁਧਾਰਾਂ ਦੇ ਨਾਂ ਹੇਠ ਲਿਆਂਦੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਕਿਸਾਨਾਂ ਤੋਂ ਇਲਾਵਾ ਖੇਤ ਮਜ਼ਦੂਰਾਂ ਦੀ ਜ਼ਿੰਦਗੀ ’ਤੇ ਬੇਹੱਦ ਮਾਰੂ ਅਸਰ ਪੈਣਗੇ। 

ਉਨ੍ਹਾਂ ਆਖਿਆ ਕਿ ਇਨ੍ਹਾਂ ਕਾਨੂੰਨਾਂ ਤਹਿਤ ਖੇਤੀ ਖੇਤਰ ਵਿਚ ਤਕਨੀਕ ਤੇ ਮਸ਼ੀਨਰੀ ਹੋਰ ਵਧੇਗੀ, ਸਿੱਟੇ ਵਜੋਂ ਮਜ਼ਦੂਰਾਂ ਨੂੰ ਮਿਲਦਾ ਸੋਕੜੇ ਮਾਰਿਆ ਰੁਜ਼ਗਾਰ ਹੋਰ ਵੀ ਸੁੰਗੜ ਜਾਵੇਗਾ। ਉਨ੍ਹਾਂ ਮੋਗਾ ਜ਼ਿਲ੍ਹੇ ਵਿਚ ਅਡਾਨੀ ਦੇ ਸਾਈਲੋ ਗੁਦਾਮ ਦੇ ਹਵਾਲੇ ਨਾਲ ਦਸਿਆ ਕਿ ਕਰੀਬ 2 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ ਇਸ ਗੋਦਾਮ ਅੰਦਰ ਕਣਕ ਦੀ ਲੁਹਾਈ, ਝਰਾਈ, ਤੁਲਾਈ, ਸਿਲਾਈ ਤੇ ਲਦਾਈ ਆਦਿ ਵਰਗੇ ਅਨੇਕਾਂ ਕੰਮਾਂ ਵਿਚ ਲਗਦੇ  ਸੈਂਕੜੇ ਮਜ਼ਦੂਰਾਂ ਦੀ ਥਾਂ ਗਿਣਤੀ ਦੇ ਮਜ਼ਦੂਰਾਂ ਨਾਲ ਤਕਨੀਕੀ ਤੇ ਵੱਡੀ ਮਸ਼ਨੀਰੀ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ ਜਦੋਂ ਕਿ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਹੋਰ ਵੀ ਉਚੇਚੇ ਪੱਧਰ ਦੀ ਤਕਨੀਕ ਵਰਤੋਂ ਵਿਚ ਲਿਆ ਕੇ ਸਮੁੱਚੇ ਪੰਜਾਬ ਤੇ ਮੁਲਕ  ਅੰਦਰ ਲਾਗੂ ਕੀਤੀ ਜਾਵੇਗੀ ਜੋ ਖੇਤ ਮਜ਼ਦੂਰਾਂ ਤੋਂ ਇਲਾਵਾ ਪੱਲੇਦਾਰਾਂ ਦੇ ਰੁਜ਼ਗਾਰ ਦਾ ਵੀ ਘਾਣ ਕਰੇਗੀ।

ਉਨ੍ਹਾਂ ਆਖਿਆ ਕਿ ਭਾਜਪਾ ਤੇ ਆਰ ਐਸ ਐਸ ਦੀ ਅਗਵਾਈ ਵਾਲੀ ਮੋਦੀ ਸਰਕਾਰ ਮੁਲਕ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ ਜਿਸ ਦਾ ਆਧਾਰ ਮੰਨੂੰ ਸਿਮਰਤੀ ਹੈ ਜੋ ਖੇਤ ਮਜ਼ਦੂਰਾਂ (ਜਿਹੜੇ ਮੁੱਖ ਤੌਰ ’ਤੇ ਅਖੌਤੀ ਨੀਵੀਆਂ ਜਾਤੀਆਂ ਨਾਲ ਸਬੰਧਤ ਹਨ) ਨੂੰ ਮਨੁੱਖ ਮੰਨਣ ਤੋਂ ਇਨਕਾਰੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement