ਟੀਵੀ ਕਲਾਕਾਰ ਸੁਰਿੰਦਰ ਫ਼ਰਿਸ਼ਤਾ ਆਮ ਆਦਮੀ ਪਾਰਟੀ ਵਿਚ ਹੋਇਆ ਸ਼ਾਮਲ
Published : Dec 25, 2020, 3:02 am IST
Updated : Dec 25, 2020, 3:02 am IST
SHARE ARTICLE
image
image

ਟੀਵੀ ਕਲਾਕਾਰ ਸੁਰਿੰਦਰ ਫ਼ਰਿਸ਼ਤਾ ਆਮ ਆਦਮੀ ਪਾਰਟੀ ਵਿਚ ਹੋਇਆ ਸ਼ਾਮਲ

ਰਾਜਿੰਦਰ ਸਿੰਘ ਅਤੇ ਜਸਵਿੰਦਰ ਮਾਸਟਰ ਵੀ 'ਆਪ' 'ਚ ਰਲੇ

ਚੰਡੀਗੜ੍ਹ, ਅੰਮਿ੍ਤਸਰ, 24 ਦਸੰਬਰ (ਸੁਰਜੀਤ ਸਿੰਘ ਸੱਤੀ, ਅਮਨਦੀਪ ਸਿੰਘ ਕੱਕੜ) : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮਸ਼ਹੂਰ ਟੀਵੀ ਕਲਾਕਾਰ ਸੁਰਿੰਦਰ ਫ਼ਰਿਸ਼ਤਾ (ਘੁੱਲ੍ਹੇ ਸ਼ਾਹ), ਮਹਿੰਦਰ ਸਿੰਘ ਕੇਪੀ ਦੇ ਕਰੀਬੀ ਰਾਜਿੰਦਰ ਸਿੰਘ ਅਤੇ ਸਮਾਜ ਸੇਵੀ ਜਸਵਿੰਦਰ ਸਿੰਘ ਮਾਸਟਰ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ |
ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਹਾਜ਼ਰੀ ਵਿਚ ਸੁਰਿੰਦਰ ਫ਼ਰਿਸ਼ਤਾ (ਘੁੱਲ੍ਹੇ ਸ਼ਾਹ), ਰਜਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਮਾਸਟਰ ਨੇ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ |  ਇਸ ਮੌਕੇ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਨੇ ਕਿਹਾ ਕਿ ਪੰਜਾਬ 'ਚ ਵਾਰੋ-ਵਾਰੀ ਸੱਤਾ ਉਤੇ ਰਹਿਣ ਵਾਲੀਆਂ ਕਾਂਗਰਸ ਤੇ ਅਕਾਲੀ-ਭਾਜਪਾ ਪਾਰਟੀ ਦੇ ਆਗੂਆਂ ਨੇ ਸਿਰਫ ਭਿ੍ਸ਼ਟਾਚਾਰ ਰਾਹੀਂ ਅਪਣੀ ਜਾਇਦਾਦ ਬਣਾਈ ਹੈ, ਪੰਜਾਬ ਦੀ ਤਰੱਕੀ ਲਈ ਕੁਝ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਹਨ  | ਸੁਰਿੰਦਰ ਫ਼ਰਿਸ਼ਤਾ ਇਕ ਮਸ਼ਹੂਰ ਟੀਵੀ ਕਲਾਕਾਰ ਹਨ ਜਿਨ੍ਹਾਂ ਨੇ ਟੀਵੀ ਦੇ ਮਸ਼ਹੂਰ ਪ੍ਰੋਗਰਾਮ  ਝਿਲ-ਮਿਲ ਤਾਰੇ, ਰੌਣਕ ਮੇਲਾ, ਲਿਸ਼ਕਾਰਾ ਆਦਿ ਤੋਂ ਇਲਾਵਾ ਹੋਰ ਕਈ ਪ੍ਰੋਗਰਾਮਾਂ 'ਚ ਕੰਮ ਕੀਤਾ | ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ | ਅੱਜ-ਕੱਲ ਉਨ੍ਹਾਂ ਵਲੋਂ ਐਕਟਿੰਗ ਐਕਡਮੀ ਚਲਾਈ ਜਾ ਰਹੀ ਹੈ |


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement