ਧੁੰਦ ਦਾ ਕਹਿਰ: ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ 'ਤੇ 2 ਮੋਟਰਸਾਈਕਲਾਂ ਦੀ ਆਪਸ ਵਿੱਚ ਹੋਈ ਟੱਕਰ, 3 ਮੌਤਾਂ

By : GAGANDEEP

Published : Dec 25, 2022, 9:25 am IST
Updated : Dec 25, 2022, 9:25 am IST
SHARE ARTICLE
Accident
Accident

ਦੋ ਨੌਜਵਾਨ ਗੰਭੀਰ ਜ਼ਖਮੀ

 

ਲੁਧਿਆਣਾ: ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ 'ਤੇ ਸਿਟੀ ਯੂਨੀਵਰਸਿਟੀ ਨੇੜੇ ਦੇਰ ਰਾਤ ਧੁੰਦ ਕਾਰਨ ਹੋਏ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਦੋ ਨੌਜਵਾਨ ਗੰਭੀਰ ਹਨ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰਕੇ ਦੇਰ ਰਾਤ ਕਰੀਬ 12 ਵਜੇ ਆਪਣੇ ਪਿੰਡ ਵਿਰਕ ਨੂੰ ਜਾ ਰਹੇ ਸਨ।

ਜਿਵੇਂ ਹੀ ਉਹ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਸਿੱਧਵਾਂ ਖੁਰਦ ਕਾਲਜ ਰੋਡ ’ਤੇ ਸਥਿਤ ਕੱਟ ਤੋਂ ਪਿੰਡ ਵੱਲ ਜਾਣ ਲਈ ਆਪਣੇ ਮੋਟਰਸਾਈਕਲ ਘੁਮਾਉਣ ਲੱਗੇ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ’ਤੇ ਸਵਾਰ ਸੂਰਜ ਸਿੰਘ, ਪ੍ਰਗਟ ਸਿੰਘ ਅਤੇ ਸੁਖਦੀਪ ਸਿੰਘ ਨੇ ਟੱਕਰ ਮਾਰ ਦਿੱਤੀ। ਦੋਵਾਂ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ 'ਚ ਸਾਜਨ ਪਾਸਵਾਨ, ਲਕਸ਼ਮਣ ਦਾਸ ਅਤੇ ਸੂਰਜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸਾਰੇ ਮ੍ਰਿਤਕਾਂ ਦੀ ਉਮਰ 20 ਤੋਂ 22 ਸਾਲ ਦੱਸੀ ਜਾ ਰਹੀ ਹੈ। ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਕਰੀਬ 12.30 ਵਜੇ ਵਾਪਰੀ। ਉਸ ਨੇ ਦੱਸਿਆ ਕਿ ਜਦੋਂ ਉਹ ਸਿਵਲ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਾਜਨ, ਲਕਸ਼ਮਣ ਅਤੇ ਸੂਰਜ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਗੰਭੀਰ ਜ਼ਖਮੀ ਪਰਗਟ ਅਤੇ ਸੁਖਦੀਪ ਨੂੰ ਲੁਧਿਆਣਾ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ। ਮਾਮਲੇ 'ਚ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement