Kultar Singh Sandhawan News: ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਕੇਂਦਰ ਨੂੰ ਤਿੱਖੇ ਸਵਾਲ
Published : Dec 25, 2024, 1:46 pm IST
Updated : Dec 25, 2024, 1:46 pm IST
SHARE ARTICLE
Speaker Kultar Singh Sandhawan questions to the Center regarding Dallewal's health latest news in punjabi
Speaker Kultar Singh Sandhawan questions to the Center regarding Dallewal's health latest news in punjabi

ਉਨ੍ਹਾਂ ਕਿਹਾ ਕਿ ਐਮਐਸਪੀ ਦੀ ਮੰਗ ਕੋਈ ਇਕੱਲੀ ਡੱਲੇਵਾਲ ਦੀ ਮੰਗ ਨਹੀਂ ਪਰ ਕਿ ਪੂਰੇ ਦੇਸ਼ ਦੀ ਕਿਸਾਨੀ ਦੀ ਮੰਗ ਹੈ

 

Speaker Kultar Singh Sandhawan: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਅੰਦੋਲਨ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਬਾਰੇ ਬੋਲਦਿਆਂ ਕਿਹਾ ਕਿ ਅੱਜ ਉਨ੍ਹਾਂ ਦੇ ਮਰਨ ਵਰਤ ਨੂੰ 30ਵਾਂ ਦਿਨ ਸ਼ੁਰੂ ਹੋ ਗਿਆ ਹੈ ਪਰ ਕੇਂਦਰ ਸਰਕਾਰ ਦੇ ਕੰਨ ਉਤੇ ਜੂੰ ਵੀ ਨਹੀਂ ਸਰਕ ਰਹੀ।

ਉਨ੍ਹਾਂ ਕਿਹਾ ਕਿ ਐਮਐਸਪੀ ਦੀ ਮੰਗ ਕੋਈ ਇਕੱਲੀ ਡੱਲੇਵਾਲ ਦੀ ਮੰਗ ਨਹੀਂ ਪਰ ਕਿ ਪੂਰੇ ਦੇਸ਼ ਦੀ ਕਿਸਾਨੀ ਦੀ ਮੰਗ ਹੈ। ਇਸ ਲਈ ਕੇਂਦਰ ਸਰਕਾਰ ਨੂੰ ਅੱਗੇ ਹੋ ਕੇ ਉਨ੍ਹਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਅੱਗੇ ਹੋ ਕੇ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਨਾਉਣ।

ਉਨ੍ਹਾਂ ਕਿਹਾ ਕਿ ਸਰਕਾਰਾਂ ਮਾਂ ਵਰਗੀਆਂ ਹੁੰਦੀਆਂ ਹਨ ਜਿਹੜੀਆਂ ਦੇਸ਼ ਦੇ ਹਰੇਕ ਨਾਗਰਿਕ ਦੀ ਸਮੱਸਿਆ ਉਸ ਦੇ ਕੋਲ ਜਾ ਕੇ ਸੁਣਦੀਆਂ ਹਨ। ਇਸ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਡੱਲੇਵਾਲ ਨਾਲ ਮੁਲਾਕਾਤ ਕਰ ਕੇ ਉਨ੍ਵਾਂ ਦੀਆਂ ਸਮੱਸਿਆਵਾਂ ਸੁਣਨੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਔਖਾ ਹੈ ਤਾਂ ਹੀ ਖ਼ੁਦਕੁਸ਼ੀਆਂ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਦੇਸ਼ ਦੀਆਂ ਸਰਹੱਦਾਂ ਉਤੇ ਰਾਖੀ ਕਰਨ ਵਾਲੇ ਵੀ ਕਿਸਾਨਾਂ ਦੇ ਪੁੱਤਰ ਹੀ ਹਨ ਅਤੇ ਆਜ਼ਾਦੀ ਦਿਵਾਉਣ ਵਾਲੇ ਸ. ਭਗਤ ਸਿੰਘ ਵੀ ਕਿਸਾਨ ਦੇ ਹੀ ਪੁੱਤਰ ਸਨ। 
ਇਸ ਲਈ ਦੇਸ਼ ਨੂੰ ਜੇਕਰ ਵਿਸ਼ਵ ਗੁਰੂ ਬਣਾਉਣਾ ਹੈ ਤਾਂ ਦੇਸ਼ ਦੇ ਕਿਸਾਨ ਨੂੰ ਖ਼ੁਸ਼ਹਾਲ ਕਰਨਾ ਪਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement