ਬ੍ਰਹਮ ਮਹਿੰਦਰਾ ਵੱਲੋਂ ਵੱਡੀ ਅਣਗਹਿਲੀ, ਰਾਸ਼ਟਰੀ ਝੰਡੇ ਨੂੰ ਆਮ ਝੰਡਿਆ ਨਾਲੋਂ ਰੱਖਿਆ ਥੱਲੇ
Published : Jan 26, 2020, 3:23 pm IST
Updated : Jan 26, 2020, 3:23 pm IST
SHARE ARTICLE
File Photo
File Photo

ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਥਾਨਕ ਮਾਧੋਪੁਰ ਦੇ ਖੇਡ ਸਟੇਡੀਅਮ 'ਚ ਮਨਾਏ ਗਏ ਦੇਸ਼ ਦੇ 71ਵੇਂ ਗਣਤੰਤਰ ਦਿਵਸ 'ਤੇ ਬ੍ਰਹਮ ਮਹਿੰਦਰਾ ਨੇ ਰਾਸ਼ਟਰੀ ਝੰਡਾ....

ਚੰਡੀਗੜ੍ਹ- ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਥਾਨਕ ਮਾਧੋਪੁਰ ਦੇ ਖੇਡ ਸਟੇਡੀਅਮ 'ਚ ਮਨਾਏ ਗਏ ਦੇਸ਼ ਦੇ 71ਵੇਂ ਗਣਤੰਤਰ ਦਿਵਸ 'ਤੇ ਬ੍ਰਹਮ ਮਹਿੰਦਰਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉੱਥੇ ਅੱਜ ਇਸ ਸਮਾਗਮ 'ਚ ਦੇਸ਼ ਦੇ ਰਾਸ਼ਟਰੀ ਝੰਡੇ ਦਾ ਅਪਮਾਨ ਵੀ ਕੀਤਾ ਗਿਆ, ਕਿਉਂਕਿ ਮੈਦਾਨ 'ਚ ਲੱਗੇ ਬਾਕੀ ਝੰਡਿਆਂ ਦੇ ਅੱਗੇ ਰਾਸ਼ਟਰੀ ਝੰਡੇ ਦੀ ਉਚਾਈ ਘੱਟ ਸੀ,

Brahm MohindraBrahm Mohindra

ਬਲਕਿ ਰਾਸ਼ਟਰੀ ਝੰਡਾ ਬੇਹੱਦ ਹੇਠਾਂ ਰੱਖਿਆ ਗਿਆ, ਜੋ ਕਿ ਰਾਸ਼ਟਰੀ ਝੰਡੇ ਦਾ ਅਪਮਾਨ ਹੈ। ਸਮਾਗਮ ਦੀਆਂ ਤਿਆਰੀਆਂ ਕਰਨਾ ਜ਼ਿਲ੍ਹਾਂ ਪ੍ਰਸਾਸ਼ਨ ਦੀਆਂ ਜ਼ਿੰਮੇਵਾਰੀਆਂ ਹੁੰਦੀਆਂ ਹਨ, ਤਸਵੀਰਾਂ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਰਾਸ਼ਟਰੀ ਤਿਰੰਗੇ ਝੰਡੇ ਦੀ ਆਸ-ਪਾਸ ਲੱਗੇ ਆਮ ਬਾਕੀ ਝੰਡਿਆਂ ਨਾਲੋਂ ਉਚਾਈ ਘੱਟ ਰੱਖੀ ਗਈ।

File PhotoFile Photo

ਪ੍ਰਸ਼ਾਸਨ ਦੀ ਇਸ ਗਲਤੀ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਵੀ ਧਿਆਨ ਨਹੀਂ ਦਿੱਤਾ ਤੇ ਵੱਡੀ ਅਣਗਿਹਲੀ ਨਾਲ ਰਾਸ਼ਟਰੀ ਤਿਰੰਗੇ ਦਾ ਅਪਮਾਨ ਕਰ ਬੈਠੇ। ਜ਼ਿਕਰਯੋਗ ਹੈ ਕਿ ਅੱਜ ਦੇਸ਼ ਭਰ 'ਚ 71ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਅੱਜ ਤੋਂ 70 ਸਾਲ ਪਹਿਲਾਂ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਇਸ ਦਿਨ ਨੂੰ ਉਸ ਸਮੇਂ ਤੋਂ ਗਣਤੰਤਰ ਦਿਵਸ ਦੇ ਰੂਪ 'ਚ ਮਨਾਇਆ ਜਾ ਰਿਹਾ ਹੈ।

File PhotoFile Photo

ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ 71ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ। ਇਸ ਖਾਸ ਮੌਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਨੈਸ਼ਨਲ ਵਾਰ ਮੈਮੋਰਿਅਲ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ, ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਆਰਮੀ ਚੀਫ਼ ਐਮਐਸ ਨਰਵਣੇ ਵੀ ਮੋਜੂਦ ਸਨ।

26 January 2019 Republic dayFile Photo

ਗਣਤੰਤਰ ਦਿਵਸ ਦੇ ਮੌਕੇ ਤੇ ਫ਼ੌਜ਼ ਦੁਆਰਾ ਕੱਢੀ ਜਾਂਦੀ ਪਰੇਡ ਨੂੰ ਆਪਣੀ ਸਲਾਮੀ ਦੇਣ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਰਾਜਪੱਥ ਪਹੁੰਚੇ। ਇਥੇ ਇਨ੍ਹਾਂ ਦੀ ਅਗਵਾਈ ਪ੍ਰਧਾਨਮੰਤਰੀ ਮੋਦੀ ਨੇ ਕੀਤੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement