'ਆਪ' ਦੀ ਸਰਕਾਰ 'ਚ ਮੈਰਿਟ 'ਤੇ ਹੋਵੇਗੀ ਸਰਕਾਰੀ ਭਰਤੀ, ਜਾਰੀ ਹੋਇਆ ਕਰੇਗੀ ਵੇਟਿੰਗ ਲਿਸਟ : ਚੀਮਾ
Published : Jan 26, 2022, 8:21 am IST
Updated : Jan 26, 2022, 8:21 am IST
SHARE ARTICLE
image
image

'ਆਪ' ਦੀ ਸਰਕਾਰ 'ਚ ਮੈਰਿਟ 'ਤੇ ਹੋਵੇਗੀ ਸਰਕਾਰੀ ਭਰਤੀ, ਜਾਰੀ ਹੋਇਆ ਕਰੇਗੀ ਵੇਟਿੰਗ ਲਿਸਟ : ਚੀਮਾ

ਕਾਂਗਰਸ ਵਲੋਂ ਜਾਣਬੁੱਝ ਕੇ ਅਧੂਰੀ ਛੱਡੀ ਭਰਤੀ ਪ੍ਰਕਿਰਿਆ ਸਿਰੇ ਚੜ੍ਹਾਵਾਂਗੇ: ਅਮਨ 

ਚੰਡੀਗੜ੍ਹ, 25 ਜਨਵਰੀ (ਸ.ਸ.ਸ.) : ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਦੇ ਸਰਕਾਰੀ ਮਹਿਕਮਿਆਂ ਅਤੇ ਸਿਖਿਆ ਸੰਸਥਾਵਾਂ 'ਚ ਨਵੀਂ ਭਰਤੀ ਦੀ ਪ੍ਰਕਿਰਿਆ ਵਿਚ ਵਡੇ ਸੁਧਾਰਾਂ ਦੀ ਲੋੜ ਹੈ ਅਤੇ ਸੂਬੇ ਅੰਦਰ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਸਾਰੇ ਸੁਧਾਰ ਯਕੀਨੀ ਬਣਾਵੇਗੀ | 
ਕੱਚੇ ਮੁਲਾਜ਼ਮਾਂ ਦੀ ਭਰਤੀ ਅਤੇ ਆਊਟ-ਸੋਰਸਿੰਗ ਵਰਗੀਆਂ ਕੁਰੀਤਾਂ ਬੰਦ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਪੰਜਾਬ ਦੇ ਨੌਜਵਾਨਾਂ ਦਾ ਸ਼ੋਸ਼ਣ ਕਰਦੀਆਂ ਰਹੀਆਂ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪੰਜਾਬ ਵਿਚ ਸਰਕਾਰੀ ਨੌਕਰੀਆਂ ਦੀ ਭਰਤੀ ਮੈਰਿਟ 'ਤੇ ਆਧਾਰਿਤ ਕਰੇਗੀ ਅਤੇ ਮੌਜੂਦਾ ਸਰਕਾਰਾਂ ਵਲੋਂ ਤਰਕਹੀਣਤਾ ਨਾਲ ਬੰਦ ਕੀਤੀ ਵੇਟਿੰਗ ਲਿਸਟ ਪ੍ਰਕਿਰਿਆ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ ਤਾਕਿ ਕੋਈ ਵੀ ਘੋਸ਼ਿਤ ਅਸਾਮੀ ਖ਼ਾਲੀ ਨਾ ਰਹੇ ਅਤੇ ਯੋਗ ਉਮੀਦਵਾਰਾਂ ਦੇ ਮੌਕੇ ਨਾ ਖੁੱਸਣ | ਹਰਪਾਲ ਸਿੰਘ ਚੀਮਾ ਨੇ ਕਿਹਾ, Tਭਾਈ-ਭਤੀਜਾ ਵਾਦ ਕਾਰਨ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਮੈਰਿਟ ਲਿਸਟਾਂ ਖ਼ਾਸ ਕਰ ਵੇਟਿੰਗ ਲਿਸਟ ਜਾਰੀ ਕਰਨ ਤੋਂ ਗੁਰੇਜ਼ ਕਰਦੀਆਂ ਹਨ | ਉਨ੍ਹਾਂ ਨੇ ਸਿਫਾਰਸ਼ੀ ਜਾਂ ਅਪਣੇ ਰਿਸ਼ਤੇਦਾਰਾਂ ਨੂੰ  ਸਰਕਾਰੀ ਨੌਕਰੀਆਂ ਦੇਣੀਆਂ ਹੁੰਦੀਆਂ ਹਨ | ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਏਗੀ ਜਿਥੇ ਉਨ੍ਹਾਂ ਦੇ ਸਾਰੇ ਹੱਕ ਸੁਰੱਖਿਅਤ ਹੋਣਗੇ | 'ਆਪ' ਦੀ ਸਰਕਾਰ ਵਿਚ ਮੈਰਿਟ ਲਿਸਟਾਂ ਅਤੇ ਵੇਟਿੰਗ ਲਿਸਟਾਂ ਨੂੰ  ਪੂਰੀ ਪਾਰਦਰਸ਼ਿਤਾ ਨਾਲ ਸਮੇਂ ਸਿਰ ਜਨਤਕ ਕੀਤਾ ਜਾਇਆ ਕਰੇਗਾ |''
ਹਰਪਾਲ ਚੀਮਾ ਨੇ ਕਿਹਾ ਕਿ ਨਿਜੀਕਰਨ ਪ੍ਰਣਾਲੀ ਨੂੰ  ਉਤਸ਼ਾਹਿਤ ਕਰ ਕੇ ਸਰਕਾਰੀ ਵਿਵਸਥਾ ਨੂੰ  ਢਹਿ ਢੇਰੀ ਕਰਨ ਲਈ ਕੰਟਰੈਕਟ ਅਤੇ ਆਊਟ-ਸੋਰਸਿੰਗ ਰਾਹੀਂ ਭਰਤੀਆਂ ਦੀ ਕੁਰੀਤ ਕਾਂਗਰਸ ਅਤੇ ਅਕਾਲੀ ਦਲ ਨੇ ਚਲਾਈ ਜਿਸ ਨਾਲ ਪੰਜਾਬ ਦੇ ਸਰਕਾਰੀ ਵਿਭਾਗਾਂ ਅਤੇ ਲੱਖਾਂ ਯੋਗ ਨੌਜਵਾਨਾਂ ਨਾਲ ਧੱਕਾ ਹੋਇਆ | ਆਮ ਆਦਮੀ ਪਾਰਟੀ ਇਸ ਕੁਰੀਤ ਨੂੰ  ਖ਼ਤਮ ਕਰੇਗੀ | 
ਅਮਨ ਅਰੋੜਾ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਵਲੋਂ ਹਜ਼ਾਰਾਂ ਖ਼ਾਲੀ ਅਸਾਮੀਆਂ ਲਈ ਜਾਣਬੁੱਝ ਕੇ ਅੱਧਵਾਟੇ (ਅਧੂਰੀ) ਛੱਡੀ ਭਰਤੀ ਪ੍ਰਕਿਰਿਆ ਨੂੰ  ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਨਾ ਕਾਰਨ ਰੋਕਿਆ ਜਾਂ ਰੱਦ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਇਕ ਸਾਜ਼ਿਸ਼ ਤਹਿਤ ਬਰਬਾਦ ਕੀਤੀਆਂ ਐਸ.ਐਸ.ਸੀ. ਅਤੇ ਪੀ.ਪੀ. ਐਸ.ਸੀ. ਵਰਗੀਆਂ ਸਰਕਾਰੀ ਨੌਕਰੀਆਂ ਲਈ ਸਥਾਪਤ ਕੀਤੀਆਂ ਸੰਸਥਾਵਾਂ ਨੂੰ  ਮੁੜ ਸੁਰਜੀਤ ਕੀਤਾ ਜਾਵੇਗਾ | 'ਆਪ' ਆਗੂਆਂ ਨੇ ਇਹ ਵੀ ਭਰੋਸਾ ਦਿਤਾ ਕਿ ਬੇਰੁਜ਼ਗਾਰ ਨੌਜਵਾਨਾਂ ਦੀ ਮੰਗ ਅਨੁਸਾਰ 'ਆਪ' ਦੀ ਸਰਕਾਰ ਸਰਕਾਰੀ ਨੌਕਰੀਆਂ 'ਚ ਉਮਰ ਸੀਮਾ 'ਤੇ ਵੀ ਵਿਸ਼ੇਸ਼ ਛੋਟ ਦੇਵੇਗੀ |    

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement