ਕੈਪਟਨ ਜਿਸ ਨੂੰ  ਕਾਮੇਡੀਅਨ ਕਹਿ ਰਹੇ ਹਨ, ਉਸ ਨੇ ਸੰਸਦ ਵਿਚ ਹਮੇਸ਼ਾ ਪੰਜਾਬ ਦੇ ਪਾਣੀ, ਖੇਤੀ, ਕਿਸਾਨ
Published : Jan 26, 2022, 8:26 am IST
Updated : Jan 26, 2022, 8:26 am IST
SHARE ARTICLE
image
image

ਕੈਪਟਨ ਜਿਸ ਨੂੰ ਕਾਮੇਡੀਅਨ ਕਹਿ ਰਹੇ ਹਨ, ਉਸ ਨੇ ਸੰਸਦ ਵਿਚ ਹਮੇਸ਼ਾ ਪੰਜਾਬ ਦੇ ਪਾਣੀ, ਖੇਤੀ, ਕਿਸਾਨ, ਕੈਂਸਰ ਅਤੇ ਮਾਫ਼ੀਆ ਰਾਜ ਦਾ ਮੁੱਦਾ ਚੁਕਿਆ : ਭਗਵੰਤ ਮਾਨ

, ਕੈਂਸਰ ਅਤੇ ਮਾਫ਼ੀਆ ਰਾਜ ਦਾ ਮੁੱਦਾ ਚੁਕਿਆ :  ਭਗਵੰਤ ਮਾਨ

ਕੀ ਕੈਪਟਨ ਪਾਕਿਸਤਾਨ ਦੇ ਕਹਿਣ 'ਤੇ ਹੀ ਸਿੱਧੂ ਨੂੰ  ਦੋਬਾਰਾ ਮੰਤਰੀ ਬਣਾ ਰਹੇ ਸਨ?

ਚੰਡੀਗੜ੍ਹ, 25 ਜਨਵਰੀ (ਸ.ਸ.ਸ.) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਚੋਣਾ ਸਮੇਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਦੇ ਹੱਕ 'ਚ ਪਾਕਿਸਤਾਨ ਤੋਂ ਸਿਫ਼ਾਰਸ਼ ਆਉਣ ਦੇ ਕੀਤੇ ਖ਼ੁਲਾਸੇ ਬਾਰੇ ਕੈਪਟਨ 'ਤੇ ਜ਼ੋਰਦਾਰ ਹਮਲਾ ਕੀਤਾ ਹੈ | ਮਾਨ ਨੇ ਕੈਪਟਨ ਨੂੰ  ਸਵਾਲ ਕੀਤਾ ਕਿ ਜੇ ਉਨ੍ਹਾਂ ਨੂੰ  ਨਵਜੋਤ ਸਿੰਘ ਸਿੱਧੂ ਨੂੰ  ਮੰਤਰੀ ਬਣਾਉਣ ਲਈ ਪਾਕਿਸਤਾਨ ਤੋਂ ਫ਼ੋਨ ਅਤੇ ਮੈਸਜ ਆਏ ਸਨ ਤਾਂ ਐਨੇ ਸਾਲਾਂ ਤਕ ਕੈਪਟਨ ਨੇ ਇਸ ਗੱਲ ਨੂੰ  ਕਿਉਂ ਲੁਕਾ ਕੇ ਰਖਿਆ? ਕੀ ਪਾਕਿਸਤਾਨ ਦੇ ਕਹਿਣ 'ਤੇ  ਹੀ ਕੈਪਟਨ, ਨਵਜੋਤ ਸਿੰਘ ਸਿੱਧੂ ਨੂੰ  ਦੋਬਾਰਾ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕਰ ਰਹੇ ਸਨ?
ਮੰਗਲਵਾਰ ਨੂੰ  ਪਾਰਟੀ ਮੁੱਖ ਦਫ਼ਤਰ ਵਿਚ ਮੀਡੀਆ ਨੂੰ  ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਬਿਨਾਂ ਕਿਸੇ ਦਾ ਨਾਂ ਲਿਆ ਕੈਪਟਨ ਦੀ ਅਲੋਚਨਾ ਕੀਤੀ ਅਤੇ ਕਿਹਾ, ''ਪਾਕਿਸਤਾਨ ਤਾਂ ਖ਼ੁਦ ਕੈਪਟਨ ਅਮਰਿੰਦਰ ਸਿੰਘ ਦੇ ਘਰ ਵਿਚ ਰਹਿੰਦਾ ਸੀ | ਸਿਰਫ਼ ਮੰਤਰੀ ਹੀ ਨਹੀਂ, ਸੂਬੇ ਦੇ ਡੀ.ਜੀ.ਪੀ. ਅਤੇ ਮੁੱਖ ਸਕੱਤਰ ਵੀ ਉਹ ਪਾਕਿਸਤਾਨ ਤੋਂ ਪੁੱਛ ਕੇ ਨਿਯੁਕਤ ਕਰਦੇ ਸਨ | ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੋਂ ਕੈਪਟਨ ਅਪਣੇ ਸਿਸਵਾਂ ਫਾਰਮ ਹਾਊਸ 'ਚ ਲੱਗੇ ਸੀਤਾਫਲ ਅਤੇ ਚੀਕੂ ਦੀ ਰਖਵਾਲੀ ਕਰਵਾਉਂਦੇ ਸਨ |'' ਮਾਨ ਨੇ ਕਿਹਾ ਕਿ ਚੋਣਾ ਸਮੇਂ ਪੰਜਾਬ ਦਾ ਮਾਹੌਲ ਖ਼ਰਾਬ ਲਈ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨ ਦੇ ਨਾਂ ਦੀਆਂ ਗੱਲਾਂ ਕਰ ਰਹੇ ਹਨ, ਕਿਉਂਕਿ ਉਨ੍ਹਾਂ ਕੋਲ ਹੁਣ ਬੋਲਣ ਲਈ ਕੁੱਝ ਬਚਿਆ ਹੀ ਨਹੀਂ ਹੈ | ਕੈਪਟਨ ਅਮਰਿੰਦਰ ਸਿੰਘ ਵਲੋਂ ਕਾਮੇਡੀਅਨ ਕਹਿਣ 'ਤੇ ਮੁੜ ਵਾਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਜਿਸ ਨੂੰ  ਕਾਮੇਡੀਅਨ ਕਹਿ ਰਹੇ ਹਨ, ਉਸ ਨੇ ਹਮੇਸ਼ਾ ਦੇਸ਼ ਦੀ ਸੰਸਦ ਵਿਚ ਪੰਜਾਬ ਦੇ ਪਾਣੀ, ਪੰਜਾਬ ਦੀ ਖੇਤੀ, ਕਿਸਾਨ, ਕੈਂਸਰ ਅਤੇ ਮਾਫ਼ੀਆ ਰਾਜ ਦੇ ਮੁੱਦੇ ਚੁੱਕੇ ਹਨ | ਪਰ ਜਦੋਂ ਕੈਪਟਨ ਸੰਸਦ ਮੈਂਬਰ ਸਨ ਤਾਂ ਉਹ ਸੰਸਦ ਵਿਚ ਜਾਂਦੇ ਹੀ ਨਹੀਂ ਸਨ | ਸੰਸਦ ਵਿਚ ਕੈਪਟਨ ਦੀ ਹਾਜ਼ਰੀ ਸੱਭ ਤੋਂ ਵੱਧ ਖ਼ਰਾਬ ਸੀ, ਉਹ ਜਨਤਾ ਦੀ ਆਵਾਜ਼ ਕੀ ਚੁੱਕਦੇ | ਮਾਨ ਦੇ ਦੋਸ਼ ਲਾਇਆ, ''ਮੁੱਖ ਮੰਤਰੀ ਰਹਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ | ਉਹ ਵਾਅਦੇ ਪੂਰੇ ਕਰਨ ਦੀ ਬਜਾਏ ਸਾਢੇ ਚਾਰ ਸਾਲ ਤਕ ਅਪਣੇ ਸਿਸਵਾਂ ਫਾਰਮ ਹਾਊਸ ਵਿਚ ਬੈਠੇ ਰਹੇ | ਪੰਜਾਬ ਦੇ ਲੋਕਾਂ ਨਾਲ ਜਿਹੜਾ ਵਿਸ਼ਵਾਸਘਾਤ ਕੈਪਟਨ ਨੇ ਕੀਤਾ ਹੈ, ਅੱਜ ਉਸ ਦਾ ਫਲ ਉਨ੍ਹਾਂ (ਕੈਪਟਨ) ਨੂੰ  ਮਿਲ ਰਿਹਾ ਹੈ |
ਡੱਬੀ

ਡੱਬੀ
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement