Amritsar News : ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਔਜਲਾ ਨੇ ਬਾਬਾ ਸਾਹਿਬ ਅੰਬੇਦਕਰ ਦੀ ਮੂਰਤੀ ਨੂੰ ਖੰਡਿਤ ਕਰਨ ਦੀ ਨਿਖੇਧੀ ਕੀਤੀ

By : BALJINDERK

Published : Jan 26, 2025, 8:50 pm IST
Updated : Jan 26, 2025, 8:50 pm IST
SHARE ARTICLE
 ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਔਜਲਾ
ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਔਜਲਾ

Amritsar News : ਕਿਹਾ ਕਿ ਸਰਕਾਰ ਤੁਰੰਤ ਅਜਿਹੇ ਅਨਸਰਾਂ ’ਤੇ ਸਖ਼ਤ ਤੋਂ ਸਖ਼ਤ ਕਰਵਾਈ ਕਰੇ

Amritsar News in Punjabi : ਬਾਬਾ ਸਾਹਿਬ ਅੰਬੇਦਕਰ ਦੀ ਮੂਰਤੀ ਨੂੰ ਖੰਡਿਤ ਕਰਨ ’ਤੇ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਔਜਲਾ ਦਾ ਬਿਆਨ ਸਾਹਮਣੇ ਆਇਆ ਹੈ । ਉਨਾਂ ਨੇ ਕਿਹਾ ਕਿ ਇੱਕ ਪਾਸੇ ਅੱਜ ਪੂਰਾ ਦੇਸ਼ ਚਾਵਾਂ ਦੇ ਨਾਲ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ, ਪਰ ਦੂਸਰੇ ਪਾਸੇ ਜਿਸ ਤਰ੍ਹਾਂ ਸੰਵਿਧਾਨ ਦੀ ਰਚਨਾ ਕਰਨ ਵਾਲੇ ਬਾਬਾ ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਸ਼ਰਾਰਤੀ ਅਨਸਰਾਂ ਵਲੋਂ ਖੰਡਿਤ ਕੀਤਾ ਗਿਆ ਇਹ ਬੇਹੱਦ ਨਿੰਦਣਯੋਗ ਹੈ। ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ।

ਉਨ੍ਹਾਂ ਕਿਹਾ ਕਿ  ਮੈਂ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਤੁਰੰਤ ਅਜਿਹੇ ਅਨਸਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਜਿਨ੍ਹਾਂ ਨੂੰ ਪਤਾ ਹੀ ਨਹੀਂ ਹੈ ਕਿ ਬਾਬਾ ਅੰਬੇਦਕਰ ਸਾਹਿਬ ਦਾ ਦਿਨ ਕੀ ਹੈ, ਕਿਉਂਕਿ ਜਿਸ ਨੂੰ ਇਸ ਬਾਰੇ ਪਤਾ ਹੋਵੇਗਾ ਉਹ ਕਦੇ ਵੀ ਅਜਿਹਾ ਕੰਮ ਨਹੀਂ ਕਰ ਸਕਦਾ। ਕਿਉਂਕਿ ਅਸੀਂ ਅੱਜ ਜਿਹੜੀ ਜ਼ਿੰਦਗੀ ਜੀਅ ਰਹੇ ਹਾਂ ਅਤੇ ਸਾਨੂੰ ਬਰਾਬਰਤਾ ਦੇ ਅਧਿਕਾਰ ਮਿਲੇ ਹਨ ਉਹ ਬਾਬਾ ਸਾਹਿਬ ਅੰਬੇਦਕਰ ਸਾਹਿਬ ਕਰਕੇ ਮਿਲੇ ਹਨ।  ਮੈਂ ਅਜਿਹੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਾ ਹਾਂ। 

(For more news apart from MP from Amritsar Gurjit Aujla condemned destruction Babasaheb Ambedkar's statue News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement