ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਪ ਦਾ ਪ੍ਰਦਰਸ਼ਨ
Published : Feb 26, 2020, 9:43 am IST
Updated : Feb 26, 2020, 10:59 am IST
SHARE ARTICLE
Photo
Photo

ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਅੱਜ ਵੀ ਪੰਜਾਬ ਵਿਧਾਨ ਸਭਾ ਦੇ ਬਾਹਰ ਫਿਰ ਹੰਗਾਮਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਆਗੂਆਂ ਵੱਲੋਂ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ ਜਾ ਰਿਹਾ ਹੈ।

Harpal CheemaPhoto

ਇਹ ਪ੍ਰਦਰਸ਼ਨ ਪੰਜਾਬ ਵਿਚ ਚੱਲ ਰਹੇ ਮਾਫੀਆ ਰਾਜ ਵਿਰੁੱਧ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੀ ਅਗਵਾਈ ਆਪ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਜਾ ਰਹੀ ਹੈ।  ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦਾ ਖਜਾਨਾ ਮਾਫੀਆ ਰਾਜ ਕਾਰਨ ਖਾਲੀ ਹੋਇਆ ਹੈ।

Capt. Amrinder Singh Photo

ਉਹਨਾਂ ਕਿਹਾ ਹੈ ਕਿ ਪੰਜਾਬ ‘ਚ ਕਾਫੀ ਸਮੇਂ ਤੋਂ ਸ਼ਰਾਬ ਮਾਫੀਆ ਚੱਲ ਰਿਹਾ ਹੈ। ਇਸ ਦੌਰਾਨ ਆਪ ਆਗੂਆਂ ਵੱਲੋਂ ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਜਟ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ 11 ਵਜੇ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਵਿਧਾਨ ਸਭਾ ਦੇ ਬਾਹਰ ਕੈਪਟਨ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Shiromani Akali DalPhoto

ਇਸ ਦੇ ਨਾਲ ਹੀ ਨੌਜਵਾਨ ਵੀ ਅਪਣੀਆਂ ਡਿਗਰੀਆਂ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਅਕਾਲੀ ਦਲ ਵੱਲੋਂ ਬੇਰੁਜ਼ਗਾਰੀ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement