ਅੰਮ੍ਰਿਤਸਰ ਪੁਲਿਸ ਵਲੋਂ ਸਵੇਰੇ 5 ਵਜੇ ਚਲਾਇਆ ਗਿਆ ਸਰਚ ਅਭਿਆਨ
Published : Feb 26, 2021, 10:39 am IST
Updated : Feb 26, 2021, 10:39 am IST
SHARE ARTICLE
Amritsar Police search operation
Amritsar Police search operation

ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਅਤੇ ਉੱਚ ਅਧਿਕਾਰੀ ਰਹੇ ਸ਼ਾਮਲ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ):  ਜ਼ਿਲ੍ਹਾ ਪੁਲਿਸ ਵੱਲੋਂ ਅੱਜ ਸਵੇਰੇ 5 ਵਜੇ ਸਪੈਸ਼ਲ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਅੰਮ੍ਰਿਤਸਰ ਦੇ ਮਜੀਠਾ ਰੋਡ ਦੇ ਇਲਾਕੇ ਤੁੰਗ ਬਾਲਾ, ਇੰਦਰਾ ਕਲੋਨੀ, 88 ਫੁੱਟ ਰੋਡ ਅਤੇ ਹੋਰ ਇਲਾਕਿਆਂ ਵਿਚ ਕੁਝ ਸ਼ੱਕੀ ਬੰਦਿਆ ਨੂੰ ਰਾਊਂਡ ਅਪ ਕੀਤਾ ਗਿਆ, ਜੋ ਕਿ ਵੱਖ-ਵੱਖ ਕੇਸਾਂ ਵਿਚ ਲੋੜੀਂਦੇ ਸਨ।

Amritsar Police search operationAmritsar Police search operation

ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਵਿਚ ਕਈ ਲੋਕ ਜ਼ਮਾਨਤ ’ਤੇ ਆਏ ਹੋਏ ਹਨ। ਇਸ ਸੰਬਧੀ ਗੱਲਬਾਤ ਕਰਦਿਆਂ ਪੁਲਿਸ ਦੇ ਉਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਅਮਨ ਸ਼ਾਂਤੀ ਬਹਾਲ ਕਰਨ ਅਤੇ ਕਰਾਈਮ ਰੇਟ ਘਟਾਉਣ ਲਈ ਇਹ ਸਰਚ ਅਭਿਆਨ ਚਲਾਇਆ ਗਿਆ।

Amritsar Police search operationAmritsar Police search operation

ਪੁਲਿਸ ਜਾਂਚ ਅਧਿਕਾਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਫੜੇ ਗਏ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ, ਉਹਨਾਂ ਦਾ ਕਹਿਣਾ ਹੈ ਕਿ ਫਿਲਹਾਲ ਇਹਨਾਂ ਕੋਲੋਂ ਕਿਸੇ ਵੀ ਕਿਸਮ ਦੀ ਬਰਾਮਦਗੀ ਨਹੀਂ ਹੋਈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement