ਹੱਕਾਂ 'ਤੇ ਡਾਕਾ ਹੈ ਬੀ.ਬੀ.ਐਮ.ਬੀ. ਦੇ ਪ੍ਰਬੰਧਨ 'ਚ ਪੰਜਾਬ ਦੀ ਅਹਿਮੀਅਤ ਘਟਾਉਣਾ : ਭਗਵੰਤ ਮਾਨ
Published : Feb 26, 2022, 8:48 am IST
Updated : Feb 26, 2022, 8:48 am IST
SHARE ARTICLE
image
image

ਹੱਕਾਂ 'ਤੇ ਡਾਕਾ ਹੈ ਬੀ.ਬੀ.ਐਮ.ਬੀ. ਦੇ ਪ੍ਰਬੰਧਨ 'ਚ ਪੰਜਾਬ ਦੀ ਅਹਿਮੀਅਤ ਘਟਾਉਣਾ : ਭਗਵੰਤ ਮਾਨ


ਚੰਡੀਗੜ੍ਹ , 25 ਫ਼ਰਵਰੀ (ਨਰਿੰਦਰ ਸਿੰਘ ਝਾਮਪੁਰ): ਆਮ ਆਦਮੀ ਪਾਰਟੀ (ਆਪ) ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) 'ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਦਾ ਸਖ਼ਤ ਨੋਟਿਸ ਲੈਂਦੇ ਹੋਏ ਇਸ ਨੂੰ  ਪੰਜਾਬ ਦੇ ਹੱਕਾਂ ਉਤੇ ਇਕ ਹੋਰ ਸਿੱਧਾ ਹਮਲਾ ਕਰਾਰ ਦਿਤਾ ਹੈ | ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ, ਸੰਸਦ ਮੈਂਬਰ ਅਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਤੋਂ ਵੀ ਕਈ ਕਦਮ ਅੱਗੇ ਜਾ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ 'ਤੇ ਡਾਕੇ ਮਾਰਨ 'ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫ਼ੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ | ਭਗਵੰਤ ਮਾਨ ਨੇ ਬੀ.ਬੀ.ਐਮ.ਬੀ. ਦੇ ਪ੍ਰਬੰਧਨ 'ਚ ਪੰਜਾਬ ਦੀ ਗਿਣਮਿਥ ਕੇ ਘਟਾਈ ਜਾ ਰਹੀ
ਅਹਿਮੀਅਤ ਵਾਲੀ ਕੇਂਦਰੀ ਕਾਰਵਾਈ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ  ਅਪੀਲ ਕੀਤੀ ਕਿ ਉਹ ਤਾਜ਼ਾ ਫ਼ੈਸਲੇ ਸਮੇਤ ਪਹਿਲਾਂ ਲਏ ਗਏ ਸਾਰੇ ਪੰਜਾਬ ਵਿਰੋਧੀ ਫ਼ੈਸਲਿਆਂ 'ਤੇ ਨਜ਼ਰਸਾਨੀ ਕਰਨ ਅਤੇ ਪੰਜਾਬ ਦੇ ਹੱਕ-ਹਕੂਕ ਬਹਾਲ ਕਰਨ | ਭਗਵੰਤ ਮਾਨ ਅਨੁਸਾਰ, ''ਕੇਂਦਰ ਸਰਕਾਰ ਬੀ.ਬੀ.ਐਮ.ਬੀ. ਦੇ ਨਿਯਮਾਂ (ਰੂਲਜ਼) 'ਚ ਮਨਮਾਨੇ ਫ਼ੈਸਲੇ ਲੈਣ ਤੋਂ ਗੁਰੇਜ਼ ਕਰੇ ਅਤੇ ਪਹਿਲਾਂ ਹੀ ਦੋਵੇਂ ਹੱਥੀਂ ਲੁੱਟੇ ਗਏ ਪੰਜਾਬ ਨਾਲ ਖੁੰਦਕੀ ਅਤੇ ਮਤਰੇਈ ਮਾਂ ਵਾਲਾ ਵਤੀਰਾ ਤਿਆਗੇ |U ਭਗਵੰਤ ਮਾਨ ਨੇ ਕਿਹਾ,''ਬੀ.ਬੀ.ਐਮ.ਬੀ. ਪੰਜਾਬ ਦੀ ਸਰਜਮੀਂ 'ਤੇ ਖੜਾ ਹੋਇਆ ਉਹ ਪ੍ਰਬੰਧਨ ਹੈ, ਜਿਸ 'ਚੋਂ ਪੰਜਾਬ ਨੂੰ  ਹੀ ਆਊਟ ਕਰਨ ਦੀਆਂ ਸਾਜ਼ਸ਼ਾਂ ਹੋਈਆਂ | ਪਹਿਲਾਂ ਇਹ ਧੱਕਾ ਕੇਂਦਰ 'ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ | ਜੋ ਪੰਜਾਬ ਦੀ ਦੁਖਦੀ ਰਗ ਨੂੰ  ਜਾਣਬੁੱਝ ਕੇ ਦਬਾਏ ਜਾਣ ਵਾਲੀ ਕੋਝੀ ਸ਼ਰਾਰਤ ਹੈ |U
ਭਗਵੰਤ ਮਾਨ ਨੇ ਕਿਹਾ ਕਿ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ 'ਚ ਪੰਜਾਬ ਦੀ ਬੁੱਕਤ ਘਟਣ ਪਿੱਛੇ ਸਿਰਫ਼ ਕੇਂਦਰ ਦੀਆਂ ਭਾਜਪਾ ਅਤੇ ਕਾਂਗਰਸੀ ਸਰਕਾਰਾਂ ਹੀ ਇੱਕਲੀਆਂ ਜ਼ਿੰਮੇਵਾਰ ਨਹੀਂ, ਇਸ ਲਈ ਪੰਜਾਬ ਦੀ ਸੱਤਾ ਭੋਗਦੀਆਂ ਆ ਰਹੀਆਂ ਕਾਂਗਰਸ-ਕੈਪਟਨ ਅਤੇ ਬਾਦਲ-ਭਾਜਪਾ ਵਾਲੀਆਂ ਸੂਬਾ ਸਰਕਾਰਾਂ ਵੀ ਬਰਾਬਰ ਦੀਆਂ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਪੰਜਾਬ ਦੇ ਹੱਕਾਂ 'ਤੇ ਵੱਜਦੇ ਡਾਕਿਆਂ ਵਿਰੁਧ ਕਦੇ ਚੂੰ ਹੀ ਨਹੀਂ ਕੀਤੀ, ਕਿਉਂਕਿ ਇਨ੍ਹਾਂ ਨੂੰ  ਪੰਜਾਬ ਅਤੇ ਪੰਜਾਬੀਆਂ ਨਾਲੋਂ ਅਪਣੇ ਨਿਜੀ ਮੁਫ਼ਾਦ ਹਮੇਸ਼ਾ ਵੱਧ ਕੇ ਰਹੇ ਜਿਸ ਦਾ ਖ਼ਮਿਆਜ਼ਾ ਅੱਜ ਪੰਜਾਬ ਅਤੇ ਪੰਜਾਬੀ ਭੁਗਤ ਰਹੇ ਹਨ | ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹਿਤਾਂ ਨਾਲ ਜੁੜਿਆ ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਕ ਲੈ ਕੇ ਜਾਣਗੇ |

 

 

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement