ਬਿਜਲੀ ਮੁਲਾਜ਼ਮਾਂ ਦੀ ਹੜਤਾਲ 'ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਖ਼ਤ, ਸੁਪਰਡੈਂਟ ਇੰਜੀਨੀਅਰ ਨੂੰ ਕਾਰਨ ਦੱਸੋ ਨੋਟਿਸ ਜਾਰੀ
Published : Feb 26, 2022, 11:56 am IST
Updated : Feb 26, 2022, 11:56 am IST
SHARE ARTICLE
Electricity
Electricity

ਦੋ ਜੂਨੀਅਰ ਇੰਜੀਨੀਅਰਜ਼ (ਜੇ. ਈ.) ਨੂੰ ਕੀਤਾ ਮੁਅੱਤਲ

 

ਚੰਡੀਗੜ੍ਹ : ਚੰਡੀਗੜ੍ਹ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਅਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਨ ਦੌਰਾਨ ਪੂਰੇ ਸ਼ਹਿਰ ਦੀ ਬਿਜਲੀ ਸਪਲਾਈ 41 ਘੰਟੇ ਤਕ ਠੱਪ ਰਹੀ ਸੀ। ਹੋਰ ਤਾਂ ਹੋਰ ਇਸ ਦੌਰਾਨ ਸ਼ਹਿਰ ਦੇ ਦੋ ਵੱਡੇ ਹਸਪਤਾਲਾਂ ਦੀ ਬਿਜਲੀ ਵੀ ਕੱਟ ਦਿਤੀ ਗਈ ਸੀ। ਕਈ ਹੋਰ ਥਾਵਾਂ ’ਤੇ ਵੀ ਬਿਜਲੀ ਬੰਦ ਹੋਣ ਵਿਚ ਕੁੱਝ ਮੁਲਾਜ਼ਮਾਂ ਨੇ ਭੂਮਿਕਾ ਨਿਭਾਈ ਸੀ।  ਬਿਜਲੀ ਮੁਲਾਜ਼ਮਾਂ ਦੀ ਨਿੱਜੀਕਰਨ ਖ਼ਿਲਾਫ਼ ਹੜਤਾਲ ਅਤੇ ਉਸ ਤੋਂ ਪੈਦਾ ਹੋਏ ਸੰਕਟ ਤੋਂ ਬਾਅਦ ਪ੍ਰਸ਼ਾਸਨ  ਸਖ਼ਤ ਹੋ ਗਿਆ ਹੈ।

Electricity Electricity

ਸ਼ੁੱਕਰਵਾਰ ਨੂੰ ਵਿਭਾਗ ਦੇ ਦੋ ਜੂਨੀਅਰ ਇੰਜੀਨੀਅਰਜ਼ (ਜੇ. ਈ.) ਨੂੰ ਮੁਅੱਤਲ ਕਰ ਦਿੱਤਾ ਗਿਆ। ਨਾਲ ਹੀ ਸੁਪਰੀਡੈਂਟ ਇੰਜੀਨੀਅਰ (ਐੱਸ. ਈ.) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਕੁੱਲ 143 ਮੁਲਾਜ਼ਮਾਂ ’ਤੇ ਐੱਫ. ਆਈ. ਆਰ. ਦਰਜ ਕਰਾ ਦਿੱਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸਿਹਤ ਸਕੱਤਰ ਯਸ਼ਪਾਲ ਗਰਗ ਦੀ ਪ੍ਰਧਾਨਗੀ ਵਿਚ ਜੀ. ਐੱਮ. ਐੱਸ. ਐੱਚ.-16 ਦੇ ਮੈਡੀਕਲ ਪ੍ਰਧਾਨ, ਜੀ. ਐੱਮ. ਸੀ. ਐੱਚ.-32 ਦੇ ਮੈਡੀਕਲ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਐਕਸ. ਈ. ਐੱਨ. (ਬਿਜਲੀ) ਦੀ ਇਕ ਕਮੇਟੀ ਦਾ ਗਠਨ ਕੀਤਾ ਹੈ, ਜੋ ਸੈਕਟਰ-32 ਅਤੇ 16 ਹਸਪਤਾਲਾਂ ਵਿਚ ਬਿਜਲੀ ਗੁੱਲ ਹੋਣ ਕਾਰਣ ਹੋਈਆਂ ਖਾਮੀਆਂ ਦੀ ਜਾਂਚ ਕਰੇਗੀ।

 

chandigarh electricitychandigarh electricity

ਇਸ ਤੋਂ ਇਲਾਵਾ ਪੁਲਸ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਸਬੂਤਾਂ ਦੇ ਜ਼ਰੀਏ ਬਿਜਲੀ ਸਪਲਾਈ ਬੰਦ ਕਰਨ ਵਾਲੇ ਮੁਲਾਜ਼ਮਾਂ ਦੀ ਪਛਾਣ ਕਰ ਰਹੀ ਹੈ। ਪਛਾਣ ਦੇ ਆਧਾਰ ’ਤੇ ਆਉਣ ਵਾਲੇ ਦਿਨਾਂ ਵਿਚ ਹੋਰ ਮੁਲਾਜ਼ਮਾਂ ’ਤੇ ਵੀ ਕਾਰਵਾਈ ਕੀਤੀ ਜਾਵੇਗੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement