Kapurthala News: ਹੋਟਲ ਕੰਪਲੈਕਸ 'ਚ ਹੋਈ ਨੌਜਵਾਨ ਦੀ ਮੌਤ, ਕੀੜਿਆਂ 'ਤੇ ਦਵਾਈ ਛਿੜਕਣ ਦਾ ਕਰਦਾ ਸੀ ਕੰਮ
Published : Feb 26, 2024, 2:53 pm IST
Updated : Feb 26, 2024, 2:55 pm IST
SHARE ARTICLE
The youth died in the hotel complex Kapurthala News in punjabi
The youth died in the hotel complex Kapurthala News in punjabi

Kapurthala News: 20 ਸਾਲਾ ਆਨੰਦ ਕਿਸ਼ੋਰ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

The youth died in the hotel complex Kapurthala News in punjabi: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਮਾਰਗ 'ਤੇ ਸਥਿਤ ਇਕ ਹੋਟਲ ਕੰਪਲੈਕਸ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸਿਟੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਏਐਸਆਈ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਕਿ ਉਨ੍ਹਾਂ ਦੇ ਆਉਣ ਤੋਂ ਬਾਅਦ ਉਨ੍ਹਾਂ ਦੇ ਬਿਆਨ ਦਰਜ ਕਰਕੇ ਪੋਸਟਮਾਰਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: Punjab News: ਨਵਜੋਤ ਸਿੰਘ ਸਿੱਧੂ ਦੀ ਹਾਲਤ ਵਿਆਹਾਂ ਵਿਚ ਦਿਤੇ ਸੂਟ ਵਰਗੀ, ਅੱਗੇ ਦੀ ਅੱਗੇ ਤੋਰੀ ਜਾਂਦੇ ਨੇ- CM ਭਗਵੰਤ ਮਾਨ

ਜਾਣਕਾਰੀ ਅਨੁਸਾਰ ਥਾਣਾ ਸਿਟੀ ਦੀ ਪੁਲਸ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਹੋਟਲ ਕਰਮਚਾਰੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਆਏ ਸਨ ਪਰ ਉਸ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਦੀ ਪਛਾਣ 20 ਸਾਲਾ ਆਨੰਦ ਕਿਸ਼ੋਰ ਹਾਲ ਵਾਸੀ ਸੁਲਤਾਨਪੁਰ ਲੋਧੀ ਰੋਡ, ਪਿੰਡ ਹਰਦੋਈ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Candidate survey 2024: ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 'ਆਪ' ਉਮੀਦਵਾਰ ਵਜੋਂ ਕੌਣ ਹੈ ਪਹਿਲੀ ਪਸੰਦ ?

ਸਿਟੀ ਪੁਲਿਸ ਸਟੇਸ਼ਨ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਮਾਰਗ ’ਤੇ ਸਥਿਤ ਇਕ ਹੋਟਲ ਦੇ ਨੌਕਰ ਕੁਆਟਰ ਵਿੱਚ ਜਦੋਂ ਇੱਕ ਕਰਮਚਾਰੀ ਬੇਹੋਸ਼ ਹੋ ਕੇ ਡਿੱਗ ਪਿਆ ਤਾਂ ਉਸ ਨੂੰ ਉਸ ਦੇ ਸਾਥੀ ਮੁਲਾਜ਼ਮਾਂ ਵੱਲੋਂ ਸਿਵਲ ਸਰਵਿਸ ਵਿਚ ਭਰਤੀ ਕਰਵਾਇਆ ਗਿਆ। ਜਿਸ ਨੂੰ ਡਿਊਟੀ ਡਾਕਟਰ ਨੇ ਮ੍ਰਿਤਕ ਐਲਾਨ ਦਿਤਾ ਹੈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮ੍ਰਿਤਕ ਆਨੰਦ ਕਿਸ਼ੋਰ ਐਚਪੀਸੀ ਪੈਸਟ ਕੰਟਰੋਲ ਪ੍ਰਾਈਵੇਟ ਲਿਮਟਿਡ ਲਖਨਊ ਦਾ ਮੁਲਾਜ਼ਮ ਹੈ ਅਤੇ ਕਪੂਰਥਲਾ ਦੇ ਇਕ ਹੋਟਲ ਵਿਚ ਠੇਕੇ ’ਤੇ ਕੰਮ ਕਰਦਾ ਸੀ। ਉਹ ਕੀੜਿਆਂ ਨੂੰ ਮਾਰਨ ਲਈ ਦਵਾਈਆਂ ਦਾ ਛਿੜਕਾਅ ਕਰਦਾ ਸੀ ਤੇ ਹੋਟਲ ਕੰਪਲੈਕਸ ਦੇ ਨੌਕਰ ਕੁਆਰਟਰ ਵਿੱਚ ਰਹਿੰਦਾ ਸੀ। ਜਾਂਚ ਅਧਿਕਾਰੀ ਏਐਸਆਈ ਗੁਰਸ਼ਰਨ ਸਿੰਘ ਨੇ ਦਸਿਆ ਕਿ ਪੁਲਿਸ ਨੇ ਮ੍ਰਿਤਕ ਆਨੰਦ ਕਿਸ਼ੋਰ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿਤਾ ਹੈ। ਪਰਿਵਾਰਕ ਮੈਂਬਰ ਆਉਣ 'ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ। ਜਿਸ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

(For more Punjabi news apart from The youth died in the hotel complex Kapurthala News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement