Amritsar News : ਅੰਮ੍ਰਿਤਸਰ ’ਚ ਨਸ਼ਾ ਤਸਕਰੀ ਨਾਲ ਜੁੜੇ ਵੱਡੇ ਫ਼ਾਰਮਾ ਦਾ ਪਰਦਾਫ਼ਾਸ, 3 ਮੁਲਜ਼ਮ ਕਾਬੂ

By : BALJINDERK

Published : Feb 26, 2025, 5:56 pm IST
Updated : Feb 26, 2025, 5:56 pm IST
SHARE ARTICLE
ਮੁਲਜ਼ਮਾਂ ਕੋਲੋਂ ਫ਼ੜੇ ਗਏ ਨਸ਼ੀਲੇ ਪਦਾਰਥ
ਮੁਲਜ਼ਮਾਂ ਕੋਲੋਂ ਫ਼ੜੇ ਗਏ ਨਸ਼ੀਲੇ ਪਦਾਰਥ

Amritsar News : 1750 ਨਸ਼ੀਲੇ ਟੀਕੇ, 22,300 ਨਸ਼ੀਲੀਆਂ ਗੋਲੀਆਂ,1 ਕਾਰ ਤੇ 1 ਐਕਟਿਵਾ ਬਰਾਮਦ 

Amritsar News in Punjabi : ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵਿਨਿਊ ਵੱਲੋਂ ਇੱਕ ਵੱਡੇ ਫ਼ਾਰਮਾ ਤਸਕਰੀ ਕਾਰਟੈਲ ਦਾ ਪਰਦਾਫ਼ਾਸ਼ ਕੀਤਾ ਗਿਆ। ਇਸ ਅਭਿਆਨ ਦੌਰਾਨ, 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਪਾਸੋਂ 1750 ਨਸ਼ੀਲੇ ਟੀਕੇ, 22,300 ਨਸ਼ੀਲੀਆਂ ਗੋਲੀਆਂ (ਵਪਾਰਕ ਮਾਤਰਾ), ਇੱਕ ਕਾਰ ਅਤੇ ਇੱਕ ਐਕਟਿਵਾ ਬਰਾਮਦ ਕੀਤੀ ਗਈ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੁਖਰਾਜ ਸਿੰਘ ਅਤੇ ਮਨਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ NDPS ਐਕਟ, ਪੋਕਸੋ ਐਕਟ ਅਤੇ ਹੋਰ ਕਾਨੂੰਨੀ ਧਾਰਾਵਾਂ ਅਧੀਨ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਰਜਿਸਟਰ ਹਨ। ਫੜੇ ਗਏ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

(For more news apart from Big pharma linked to drug trafficking busted in Amritsar, 3 accused arrested  News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement