Tarn Taran News : ਤਰਨਤਾਰਨ ’ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਹੋਈ ਮੌਤ

By : BALJINDERK

Published : Feb 26, 2025, 4:46 pm IST
Updated : Feb 26, 2025, 4:47 pm IST
SHARE ARTICLE
ਮ੍ਰਿਤਕ ਬਲਦੇਵ ਸਿੰਘ (30)
ਮ੍ਰਿਤਕ ਬਲਦੇਵ ਸਿੰਘ (30)

Tarn Taran News : ਪਿੰਡ ਦੇ ਕੁਝ ਨੌਜਵਾਨ ਬਲਦੇਵ ਨੂੰ ਘਰੋਂ ਬੁਲਾ ਕੇ ਲੈ ਗਏ ਸੀ ਬਾਹਰ, ਮ੍ਰਿਤਕ ਇੱਕ ਮਹੀਨਾ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਵਾਪਸ

Tarn Taran News in Punjabi : ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਮੁਗਲਾਣੀ ਵਿਖੇ 30 ਸਾਲਾਂ ਬਲਦੇਵ ਸਿੰਘ ਪੁੱਤਰ ਦਲੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਭਰਾ ਅਤੇ ਭੈਣ ਨੇ ਦੱਸਿਆ ਮ੍ਰਿਤਕ ਨੌਜਵਾਨ ਬਲਦੇਵ ਸਿੰਘ ਤਕਰੀਬਨ ਇੱਕ ਮਹੀਨਾ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ ਤਾਂ ਹੁਣ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ।

ਉਹਨਾਂ ਦੱਸਿਆ ਬੀਤੇ ਕੱਲ੍ਹ ਸ਼ਾਮ ਪਿੰਡ ਦੇ ਕੁਝ ਨੌਜਵਾਨ ਉਸ ਨੂੰ ਘਰੋਂ ਬੁਲਾ ਕੇ ਲੈ ਗਏ ਬਾਹਰ ਲੈ ਗਏ ਅਤੇ ਉਸ ਨੂੰ ਜ਼ਿਆਦਾ ਨਸ਼ੇ ਦੀ ਓਵਰਡੋਜ਼ ਦੇਣ ਨਾਲ ਉਸ ਦੀ ਮੌਤ ਹੋ ਗਈ ਤਾਂ ਉਸ ਨੂੰ ਸਾਡੇ ਘਰ ’ਚ ਸੁੱਟ ਕੇ ਚਲੇ ਗਏ। ਮ੍ਰਿਤਕ ਨੌਜਵਾਨ ਬਲਦੇਵ ਸਿੰਘ ਵਿਆਹਿਆ ਹੋਇਆ ਹੈ ਉਸ ਦਾ ਇੱਕ ਤਕਰੀਬਨ ਪੰਜ ਮਹੀਨਿਆਂ ਦਾ ਪੁੱਤਰ ਹੈ ਪਰਿਵਾਰ ਨੇ ਪੁਲਿਸ ਪ੍ਰਸਾਸ਼ਨ ਦੇ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।

ਉਧਰ ਦੂਜੇ ਪਾਸੇ ਇਸ ਮਾਮਲੇ ਸੰਬੰਧੀ ਐਸਪੀਡੀ ਅਜੇ ਰਾਜ ਤਰਨ ਤਰਨ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਹਨਾਂ ਨੇ ਕੀ ਕਿਹਾ ਜਾਂਚ ਕੀਤੀ ਜਾ ਰਹੀ ਹੈ।   

(For more news apart from Youth died due to drug overdose in Tarn Taran News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement