ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਨਵੀਂ SIT ਦਾ ਗਠਨ

By : JAGDISH

Published : Feb 26, 2026, 10:18 am IST
Updated : Feb 26, 2026, 10:18 am IST
SHARE ARTICLE
New SIT formed to investigate the case of missing 328 holy relics
New SIT formed to investigate the case of missing 328 holy relics

ਰੋਪੜ ਰੇਂਜ ਦੇ DIG ਡਾ. ਨਾਨਕ ਸਿੰਘ ਹੋਣਗੇ SIT ਦੇ ਚੇਅਰਮੈਨ

ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਨੂੰ ਤੇਜ਼ ਅਤੇ ਨਿਰਪੱਖ ਢੰਗ ਨਾਲ ਅੱਗੇ ਵਧਾਉਣ ਲਈ ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਬਿਊਰੋ ਆਫ਼ ਇਨਵੈਸਟੀਗੇਸ਼ਨ ਵਲੋਂ ਪਹਿਲਾਂ ਦਰਜ ਮਾਮਲੇ ਦੀ ਜਾਂਚ ਹੁਣ ਨਵੀਂ ਟੀਮ ਦੇ ਹਵਾਲੇ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਪੁਲਿਸ ਸਟੇਸ਼ਨ ‘ਸੀ’ ਡਿਵੀਜ਼ਨ, ਅੰਮ੍ਰਿਤਸਰ ਵਿਚ ਐਫ.ਆਈ.ਆਰ. ਨੰਬਰ 168 ਤਹਿਤ 7 ਦਸੰਬਰ 2025 ਨੂੰ ਦਰਜ ਕੀਤਾ ਗਿਆ ਸੀ। ਮਾਮਲਾ ਆਈ.ਪੀ.ਸੀ. ਦੀਆਂ ਧਾਰਾਵਾਂ 295, 295-ਏ, 409, 465 ਅਤੇ 120-ਬੀ ਅਧੀਨ ਦਰਜ ਹੈ। ਨਵੇਂ ਜਾਰੀ ਹੁਕਮਾਂ ਅਨੁਸਾਰ ਇਸ ਤੋਂ ਪਹਿਲਾਂ ਬਣਾਈਆਂ ਗਈਆਂ ਤਿੰਨ ਟੀਮਾਂ ਦੇ ਆਦੇਸ਼ ਰੱਦ ਕਰਦੇ ਹੋਏ ਤਾਜ਼ਾ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ। 

ਐਸ.ਆਈ.ਟੀ. ਦੇ ਚੇਅਰਮੈਨ ਵਜੋਂ ਨਾਨਕ ਸਿੰਘ (ਆਈ.ਪੀ.ਐਸ.) ਦੀ ਨਿਯੁਕਤੀ ਕੀਤੀ ਗਈ ਹੈ। ਟੀਮ ਦੇ ਹੋਰ ਮੈਂਬਰਾਂ ਵਿਚ ਐਸ.ਐਸ.ਪੀ. ਖੰਨਾ ਦਰਪਨ ਆਹਲੂਵਾਲੀਆ (ਆਈਪੀਐਸ), ਐਸ.ਪੀ. ਡਿਟੈਕਟਿਵ ਪਟਿਆਲਾ ਗੁਰਬੰਸ ਸਿੰਘ ਬੈਂਸ (ਪੀਪੀਐਸ), ਐਸ.ਪੀ. ਸਪੈਸ਼ਲ ਬ੍ਰਾਂਚ ਮੁਹਾਲੀ ਸੁਖਨਾਜ਼ ਸਿੰਘ (ਪੀਪੀਐਸ), ਏ.ਸੀ.ਪੀ. ਅੰਮ੍ਰਿਤਸਰ ਹਰਮਿੰਦਰ ਸਿੰਘ (ਪੀਪੀਐਸ) ਅਤੇ ਐਸ.ਐਚ.ਓ. ਸੀ-ਡਿਵੀਜ਼ਨ ਸਬ-ਇੰਸਪੈਕਟਰ ਰਜਵੰਤ ਕੌਰ ਨੂੰ ਸ਼ਾਮਿਲ ਕੀਤਾ ਗਿਆ ਹੈ।

ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਐਸ.ਆਈ.ਟੀ. ਨੂੰ ਹਰ ਤਰ੍ਹਾਂ ਦਾ ਲੌਜਿਸਟਿਕ ਅਤੇ ਪ੍ਰਸ਼ਾਸਨਿਕ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ, ਤਾਂ ਜੋ ਜਾਂਚ ਨਿਰਪੱਖ, ਵਿਗਿਆਨਿਕ ਢੰਗ ਨਾਲ ਅਤੇ ਤੁਰੰਤ ਸਮੇਂ ਅੰਦਰ ਪੂਰੀ ਕੀਤੀ ਜਾ ਸਕੇ। ਸੂਤਰਾਂ ਮੁਤਾਬਕ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਉੱਚ ਪੱਧਰੀ ਨਿਗਰਾਨੀ ਹੇਠ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਘਰੇ ਵਿਚ ਲਿਆਂਦਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement