ਦੋ ਵਿਦਿਆਰਥੀਆਂ ਨੇ ਪੜ੍ਹਾਈ ਦੇ ਤਣਾਅ ਕਾਰਨ ਕੀਤੀ ਖ਼ੁਦਕੁਸ਼ੀ

By : GAGANDEEP

Published : Feb 26, 2026, 8:53 am IST
Updated : Feb 26, 2026, 2:04 pm IST
SHARE ARTICLE
Two students commit suicide due to stress of studies
Two students commit suicide due to stress of studies

ਪੀਜੀ ਵਿਚ ਰਹਿ ਕੇ ਨਰਸਿੰਗ ਦਾ ਕੋਰਸ ਕਰ ਰਹੀ ਸੀ ਇੰਦਰਪ੍ਰੀਤ ਕੌਰ

 ਅੱਜ ਦੇ ਆਧੁਨਿਕ ਸਮੇਂ ਵਿਚ ਮਾਪੇ ਆਪਣੇ ਕੰਮ ਕਾਰ ਵਿਚ ਵਿਅਸਥ ਹਨ। ਪੈਸੇ ਦੀ ਭੱਜ ਦੌੜ ਪਿੱਛੇ ਮਾਪੇ ਆਪਣੇ ਬੱਚਿਆਂ ਨੂੰ ਸਮਾਂ ਤੇ ਉਨ੍ਹਾਂ ਦੀ ਪੜ੍ਹਾਈ ਵਿਚ ਧਿਆਨ ਨਹੀਂ ਦੇ ਪਾ ਰਹੇ। ਜਿਸ ਨਾਲ ਬੱਚੇ ਅੰਦਰੋਂ ਅੰਦਰੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਪੈਂਦੇ ਤੇ ਪੜ੍ਹਾਈ ਨੂੰ ਬੋਝ ਸਮਝਣ ਲੱਗ ਪੈਂਦੇ ਹਨ। 
ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੀ ਬੱਚੇ ਗਲਤ ਕਦਮ ਚੁੱਕ ਲੈਂਦੇ ਹਨ। ਅਜਿਹੀਆਂ ਹੀ ਦੋ ਮੰਦਭਗੀਆਂ ਖ਼ਬਰ ਪਟਿਆਲਾ ਤੇ ਅਬੋਹਰ ਤੋਂ ਸਾਹਮਣੇ ਆਈਆਂ ਹਨ, ਜਿਥੇ ਦੋ ਬੱਚਿਆਂ ਨੇ ਪੜ੍ਹਾਈ ਦੇ ਤਣਾਅ ਕਾਰਨ ਖ਼ੁਦਕੁਸ਼ੀ ਕਰ ਲਈ। 

ਪੀਜੀ ਵਿਚ ਰਹਿ ਕੇ ਨਰਸਿੰਗ ਦਾ ਕੋਰਸ ਕਰ ਰਹੀ ਸੀ ਇੰਦਰਪ੍ਰੀਤ ਕੌਰ
ਪਹਿਲੇ ਮਾਮਲੇ ਵਿਚ ਪਾਤੜਾਂ ਸ਼ਹਿਰ ਦੇ ਪੀਜੀ ਵਿੱਚ ਰਹਿ ਕੇ ਨਰਸਿੰਗ ਦਾ ਕੋਰਸ ਕਰ ਰਹੀ 21 ਸਾਲਾ ਲੜਕੀ ਨੇ ਪੜ੍ਹਾਈ ਦੇ ਤਣਾਅ ਕਾਰਨ ਆਪਣੇ ਕਮਰੇ ਵਿੱਚ ਪੱਖੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਇੰਦਰਪ੍ਰੀਤ ਕੌਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਇੰਦਰਪ੍ਰੀਤ ਕੌਰ ਮੂਨਕ ਦੇ ਇੰਸਟੀਚਿਊਟ ਵਿੱਚ ਨਰਸਿੰਗ ਦਾ ਕੋਰਸ ਕਰ ਰਹੀ ਸੀ। ਮੰਗਲਵਾਰ ਰਾਤ ਕਰੀਬ 8 ਵਜੇ ਪੜ੍ਹਾਈ ਦੇ ਤਣਾਅ ਕਾਰਨ ਇੰਦਰਪ੍ਰੀਤ ਕੌਰ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

 ਚੱਲ ਰਹੀਆਂ ਪ੍ਰੀਖਿਆ ਦੌਰਾਨ  ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਅੰਕਿਤ
ਦੂਜੇ ਮਾਮਲੇ ਵਿਚ ਅਬੋਹਰ ਦੇ 14 ਸਾਲਾ ਅੰਕਿਤ ਨੇ ਘਰ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮੁੱਢਲੀ ਜਾਣਕਾਰੀ ਅਨੁਸਾਰ ਪ੍ਰੀਖਿਆ ਦੌਰਾਨ ਵਿਦਿਆਰਥੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਘਟਨਾ ਸਮੇਂ ਪਰਿਵਾਰ ਵਿਆਹ ਗਿਆ ਸੀ।

ਪਰਿਵਾਰ ਅਨੁਸਾਰ ਅੰਕਿਤ ਨੇ ਆਪਣੇ ਕਮਰੇ ਵਿੱਚ ਆਈਡੀ ਕਾਰਡ ਦੇ ਰਿਬਨ ਨਾਲ ਫਾਹਾ ਲੈ ਲਿਆ। ਜਦੋਂ ਪ੍ਰਵਾਰ ਘਰ ਆਇਆ ਤਾਂ ਅੰਕਿਤ ਲਟਕ ਰਿਹਾ ਸੀ। ਪ੍ਰਵਾਰ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement