ਐਨ.ਆਰ.ਆਈ. ਰਵਨੀਤ ਕੌਰ ਦਾ ਕਤਲ ਮਾਮਲਾ ਸੁਲਝਿਆ, ਪਤੀ ਨਿਕਲਿਆ ਕਾਤਲ
Published : Mar 26, 2019, 5:53 pm IST
Updated : Mar 26, 2019, 5:53 pm IST
SHARE ARTICLE
File photo of Ravneet Kaur and her husband Jaspreet Singh.
File photo of Ravneet Kaur and her husband Jaspreet Singh.

ਨਾਜਾਇਜ਼ ਸਬੰਧਾਂ 'ਚ ਰੋੜਾ ਬਣ ਰਹੀ ਸੀ ਪਤਨੀ , ਇਕ ਗ੍ਰਿਫ਼ਤਾਰ

ਫ਼ਿਰੋਜ਼ਪੁਰ : ਨਾਜਾਇਜ਼ ਸਬੰਧਾਂ 'ਚ ਅੰਨ੍ਹੇ ਹੋਏ ਇਕ ਐਨ.ਆਰ.ਆਈ. ਪਤੀ ਨੇ ਪੰਜਾਬ ਆਈ ਆਪਣੀ ਪਤਨੀ ਦਾ ਕਤਲ ਕਰਵਾ ਦਿੱਤਾ। ਪੁਲਿਸ ਨੇ ਅੱਜ ਇਸ ਮਾਮਲੇ ਨੂੰ ਸੁਲਝਾਉਂਦਿਆਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਲਹਿਰਾਗਾਗਾ ਨਹਿਰ 'ਚੋਂ ਬਰਾਮਦ ਕਰ ਲਈ ਹੈ।

ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਬੀਤੀ 14 ਮਾਰਚ ਨੂੰ ਪਿੰਡ ਬੱਗੇ ਕੇ ਪਿੱਪਲ ਤੋਂ ਸ਼ੱਕੀ ਹਾਲਾਤ 'ਚ ਲਾਪਤਾ ਹੋਈ ਐਨ.ਆਰ.ਆਈ. ਔਰਤ ਰਨਵੀਤ ਕੌਰ ਦਾ ਮਾਮਲਾ ਸਾਹਮਣੇ ਆਇਆ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਰਵਨੀਤ ਕੌਰ ਦਾ ਵਿਆਹ ਜਸਪ੍ਰੀਤ ਸਿੰਘ ਨਾਲ ਹੋਇਆ ਸੀ ਅਤੇ ਇਨ੍ਹਾਂ ਦੇ 4 ਸਾਲ ਦੀ ਬੱਚੀ ਵੀ ਹੈ। ਪੂਰਾ ਪਰਿਵਾਰ ਆਸਟ੍ਰੇਲੀਆ 'ਚ ਰਹਿੰਦਾ ਹੈ। ਕੁਝ ਦਿਨ ਪਹਿਲਾਂ ਰਵਨੀਤ ਕੌਰ ਇਕੱਲੀ ਆਪਣੇ ਮਾਪਿਆਂ ਦੇ ਘਰ ਆਈ ਸੀ ਅਤੇ 14 ਮਾਰਚ ਨੂੰ ਫ਼ੋਨ 'ਤੇ ਗੱਲ ਕਰਦਿਆਂ ਅਚਾਨਕ ਗ਼ਾਇਬ ਹੋ ਗਈ ਸੀ। 

District Police Chief Sandeep Goyal at press conferenceDistrict Police Chief Sandeep Goyal press conference

ਸੰਦੀਪ ਗੋਇਲ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਦੇ ਆਸਟ੍ਰੇਲੀਆ ਰਹਿੰਦੀ ਐਨ.ਆਰ.ਆਈ. ਲੜਕੀ ਕਿਰਨਪ੍ਰੀਤ ਕੌਰ ਪਤਨੀ ਜਗਮੀਤ ਬਾਵਾ ਨਾਲ ਪ੍ਰੇਮ ਸਬੰਧ ਸਨ। ਇਸ ਬਾਰੇ ਰਵਨੀਤ ਕੌਰ ਨੂੰ ਪਤਾ ਲੱਗ ਗਿਆ ਸੀ। ਉਸ ਨੂੰ ਆਪਣੇ ਰਸਤੇ ਤੋਂ ਹਟਾਉਣ ਲਈ ਦੋਵਾਂ ਨੇ ਕਿਰਨਪ੍ਰੀਤ ਕੌਰ ਦੀ ਭੈਣ, ਜੋ ਚੀਮਾ ਕਾਲੋਨੀ ਸਮਾਣਾ ਜ਼ਿਲ੍ਹਾ ਪਟਿਆਲਾ ਰਹਿੰਦੀ ਹੈ, ਨਾਲ ਮਿਲ ਕੇ ਇਹ ਯੋਜਨਾ ਬਣਾਈ। 14 ਮਾਰਚ ਨੂੰ ਜਦੋਂ ਰਵਨੀਤ ਕੌਰ ਆਪਣੇ ਪੇਕੇ ਪਿੰਡ ਸੀ ਤਾਂ ਜਸਪ੍ਰੀਤ ਸਿੰਘ ਉਸ ਨਾਲ ਫ਼ੋਨ 'ਤੇ ਗੱਲ ਕਰ ਰਿਹਾ ਸੀ। ਗੱਲਾਂ ਕਰਦੇ-ਕਰਦੇ ਰਵਨੀਤ ਪਿੰਡ ਤੋਂ ਥੋੜਾ ਦੂਰ ਨਿਕਲ ਗਈ ਜਿੱਥੇ ਪਹਿਲਾਂ ਹੀ ਗੱਡੀ ਲੈ ਕੇ ਖੜੀ ਕਿਰਨਜੀਤ ਕੌਰ ਅਤੇ ਸੰਦੀਪ ਸਿੰਘ ਨੇ ਉਸ ਨੂੰ ਜ਼ਬਰੀ ਗੱਡੀ 'ਚ ਬਿਠਾ ਲਿਆ। ਦੋਹਾਂ ਨੇ ਕਿਰਨਜੀਤ ਨੂੰ ਕੋਈ ਚੀਜ਼ ਸੁੰਘਾ ਕੇ ਬੇਹੋਸ਼ ਕਰ ਦਿੱਤਾ ਅਤੇ ਕਤਲ ਕਰਨ ਮਗਰੋਂ ਉਸ ਦੀ ਲਾਸ਼ ਲਹਿਰਾਗਾਗਾ ਨਹਿਰ 'ਚ ਸੁੱਟ ਦਿੱਤੀ।

ਸੰਦੀਪ ਗੋਇਲ ਨੇ ਦੱਸਿਆ ਕਿ ਤਰਨਜੀਤ ਕੌਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਨ੍ਹਾਂ ਦੇ ਸਾਥੀ ਸੰਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement