ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਖ਼ੁਰਾਕ ਮੰਤਰੀ
Published : Mar 26, 2022, 7:26 am IST
Updated : Mar 26, 2022, 7:26 am IST
SHARE ARTICLE
image
image

ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਖ਼ੁਰਾਕ ਮੰਤਰੀ

ਚੰਡੀਗੜ੍ਹ, 25 ਮਾਰਚ (ਝਾਂਮਪੁਰ): ਪੰਜਾਬ ਸਰਕਾਰ ਨੇ ਦੂਜੇ ਰਾਜਾਂ ਤੋਂ ਸਸਤੀ ਕੀਮਤ 'ਤੇ ਕਣਕ ਖ਼੍ਰੀਦਣ ਅਤੇ ਘੱਟੋ-ਘੱਟ ਸਮਰਥਨ ਮੁੱਲ 'ਤੇ ਪੰਜਾਬ ਵਿਚ ਦੁਬਾਰਾ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ 'ਤੇ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਪ੍ਰਗਟਾਵਾ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਲਈ ਹੈ ਨਾ ਕਿ ਉਨ੍ਹਾਂ ਵਪਾਰੀਆਂ ਲਈ ਜੋ ਕਿਸਾਨਾਂ ਦਾ ਅਨਾਜ ਪਹਿਲਾਂ ਮਹਿੰਗੇ ਰੇਟ 'ਤੇ ਖ਼ਰੀਦ ਕੇ ਫਿਰ ਮੰਡੀ ਵਿਚ ਵੇਚ ਕੇ ਮੋਟਾ ਮੁਨਾਫ਼ਾ ਕਮਾਉਂਦੇ ਹਨ | ਉਨ੍ਹਾਂ ਕਿਹਾ ਕਿ ਇਹ ਕੀਮਤੀ ਸਰਕਾਰੀ ਫ਼ੰਡਾਂ ਅਤੇ ਟੈਕਸਦਾਤਾਵਾਂ ਦੇ ਪੈਸੇ ਦੀ ਸੰਗਠਿਤ ਲੁੱਟ ਤੋਂ ਇਲਾਵਾ ਹੋਰ ਕੁੱਝ ਨਹੀਂ |
ਮੰਤਰੀ ਨੇ ਅੱਗੇ ਕਿਹਾ ਕਿ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ  ਪੰਜਾਬ ਦੀ ਸਰਹੱਦ 'ਤੇ ਨਾਕੇ ਲਗਾਉਣ ਅਤੇ ਸੂਬੇ ਵਿਚ ਦਾਖ਼ਲ ਹੋਣ ਵਾਲੇ ਸਾਰੇ ਕਣਕ ਨਾਲ ਭਰੇ ਟਰੱਕਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਜਿਥੇ ਕਿਤੇ ਵੀ ਕੋਈ ਬੇਈਮਾਨ ਤੱਤ ਮਿਲਦਾ ਹੈ, ਉਸ ਨੂੰ  ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਸਮੂਹ ਕਿਸਾਨਾਂ, ਗ਼ੈਰ-ਸਰਕਾਰੀ ਸੰਸਥਾਵਾਂ ਅਤੇ ਆਮ ਲੋਕਾਂ ਨੂੰ  ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਕਣਕ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਪਛਾਣ ਕਰਨ ਵਿਚ ਸੂਬਾ ਸਰਕਾਰ ਦਾ ਸਹਿਯੋਗ ਕਰਨ | ਆਗਾਮੀ ਕਣਕ ਦੇ ਸੀਜ਼ਨ ਦੀਆਂ ਤਿਆਰੀਆਂ ਬਾਰੇ ਕਟਾਰੂਚੱਕ ਨੇ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ 2300 ਤੋਂ ਵਧ ਮੰਡੀਆਂ ਪਹਿਲੀ ਅਪ੍ਰੈਲ ਤੋਂ ਕਿਸਾਨਾਂ ਦੀ ਆਮਦ ਲਈ ਤਿਆਰ ਹਨ |
ਉਨ੍ਹਾਂ ਕਿਹਾ ਕਿ ਸੂਬੇ ਨੂੰ  ਬਾਰਦਾਨੇ ਦੀ ਕਾਫ਼ੀ ਮਾਤਰਾ ਪ੍ਰਾਪਤ ਹੋਈ ਹੈ ਅਤੇ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ | ਕਟਾਰੂਚੱਕ ਨੇ ਕਿਸਾਨਾਂ ਨੂੰ  ਅਪੀਲ ਕੀਤੀ ਕਿ ਉਹ ਸੁੱਕਾ ਪੱਕਾ ਅਨਾਜ ਮੰਡੀ ਵਿਚ ਪਹੁੰਚਾਉਣ ਤਾਂ ਜੋ ਖ਼ਰੀਦ ਤੋਂ ਪਹਿਲਾਂ ਇਸ ਨੂੰ  ਸੁਕਾਉਣ ਵਿਚ ਸਮਾਂ ਬਰਬਾਦ ਨਾ ਹੋਵੇ | ਉਨ੍ਹਾਂ ਕਿਹਾ ਕਿ ਕਿਸਾਨ ਦੀ ਫ਼ਸਲ ਦਾ ਦਾਣਾ-ਦਾਣਾ ਸਰਕਾਰ ਖ਼੍ਰੀਦੇਗੀ ਅਤੇ ਉਨ੍ਹਾਂ ਨੂੰ  ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿਤੀ ਜਾਵੇਗੀ |    

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement