ਸਰਕਾਰ ਦਾ 'ਇਕ ਵਿਧਾਇਕ-ਇਕ ਪੈਨਸ਼ਨ' ਫ਼ੈਸਲਾ ਸਵਾਗਤਯੋਗ : ਪਰਗਟ ਸਿੰਘ
Published : Mar 26, 2022, 7:24 am IST
Updated : Mar 26, 2022, 7:24 am IST
SHARE ARTICLE
image
image

ਸਰਕਾਰ ਦਾ 'ਇਕ ਵਿਧਾਇਕ-ਇਕ ਪੈਨਸ਼ਨ' ਫ਼ੈਸਲਾ ਸਵਾਗਤਯੋਗ : ਪਰਗਟ ਸਿੰਘ


ਚੰਡੀਗੜ੍ਹ, 25 ਮਾਰਚ (ਭੁੱਲਰ): ਹਾਲ ਹੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿਧਾਇਕਾਂ ਦੀ ਪੈਨਸ਼ਨ ਨੂੰ  ਲੈ ਕੇ ਵੱਡਾ ਫ਼ੈਸਲਾ ਲਿਆ ਹੈ | ਦਰਅਸਲ ਪੰਜਾਬ ਵਿਚ ਹੁਣ ਇਕ ਵਿਧਾਇਕ ਨੂੰ  ਇਕ ਵਾਰ ਦੀ ਹੀ ਪੈਨਸ਼ਨ ਮਿਲੇਗੀ, ਚਾਹੇ ਉਹ ਕਿੰਨੀ ਮਰਜ਼ੀ ਵਾਰ ਚੋਣ ਜਿੱਤੇ ਹੋਣ | ਮੁੱਖ ਮੰਤਰੀ ਦੇ ਇਸ ਫ਼ੈਸਲੇ ਦਾ ਵਿਰੋਧੀ ਧਿਰਾਂ ਵਲੋਂ ਵੀ ਸਵਾਗਤ ਕੀਤਾ ਜਾ ਰਿਹਾ ਹੈ | ਸਾਬਕਾ ਸਿਖਿਆ ਮੰਤਰੀ ਅਤੇ ਕਾਂਗਰਸ ਆਗੂ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਮਾਨ ਦਾ ਇਹ ਫ਼ੈਸਲਾ ਸਵਾਗਤਯੋਗ ਹੈ | ਪਰਗਟ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਲਏ ਜਾ ਰਹੇ ਅਜਿਹੇ ਫ਼ੈਸਲਿਆਂ ਨਾਲ ਖ਼ਜ਼ਾਨੇ 'ਤੇ ਪੈ ਰਿਹਾ ਵਾਧੂ ਬੋਝ ਵੀ ਘੱਟ ਹੋਵੇਗਾ | ਦਸਣਯੋਗ ਹੈ ਕਿ ਉਨ੍ਹਾਂ ਇਸ ਬਾਰੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਜਿਸ ਵਿਚ ਲਿਖਿਆ,  ''ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਇਕ ਵਿਧਾਇਕ-ਇਕ ਪੈਨਸ਼ਨ' ਫ਼ੈਸਲੇ ਦਾ ਅਸੀਂ ਤਹਿ ਦਿਲੋਂ ਸਵਾਗਤ ਕਰਦੇ ਹਾਂ | ਇਸ ਤਰ੍ਹਾਂ ਦੇ ਫ਼ੈਸਲਿਆਂ ਨਾਲ ਪੰਜਾਬ ਦੇ ਖ਼ਜ਼ਾਨੇ 'ਤੇ ਯਕੀਨਣ ਬੋਝ ਘਟੇਗਾ | ਬਤੌਰ ਵਿਰੋਧੀ ਧਿਰ ਅਸੀਂ ਹਮੇਸਾ ਚੰਗੇ ਫ਼ੈਸਲਿਆਂ ਦਾ ਸਵਾਗਤ ਕਰਦੇ ਰਹਾਂਗੇ ਅਤੇ ਗ਼ਲਤ ਫ਼ੈਸਲਿਆਂ 'ਤੇ ਟੋਕਦੇ ਵੀ ਰਹਾਂਗੇ | ਪੰਜਾਬ ਦਾ ਭਲਾ ਸਾਡੇ ਲਈ ਪਹਿਲੇ ਨੰਬਰ 'ਤੇ ਹੈ |''

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement