ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਹੁਣ ਅਕਾਲੀ ਆਗੂ ਨੇ ਕੀਤੀ ਮੁੱਖ ਮੰਤਰੀ ਨੂੰ ਇਹ ਅਪੀਲ
Published : Mar 26, 2022, 3:03 pm IST
Updated : Mar 26, 2022, 3:03 pm IST
SHARE ARTICLE
Virsa Singh Valtoha
Virsa Singh Valtoha

ਮੁੱਖ ਮੰਤਰੀ ਅਤੇ ਸਮੂਹ ਮੰਤਰੀ ਸਾਹਿਬਾਨ ਖੁਦ ਆਪਣੇ ਕੋਲੋਂ ਅਦਾ ਕਰਨ ਦੀ ਵਾਰ ਵਾਰ ਗੱਲ ਕਰਦੇ ਸਨ ਤੇ ਜੋਰਦਾਰ ਢੰਗ ਨਾਲ ਕਈ ਵਾਰ ਮੰਗ ਕੀਤੀ ਸੀ।

 

ਚੰਡੀਗੜ੍ਹ - ਮੁੱਖ ਮੰਤਰੀ ਭਘਵੰਤ ਮਾਨ ਨੇ ਇਕ ਵਿਧਾਇਕ ਇਕ ਪੈਨਸ਼ਨ ਦਾ ਫਾਰਮੂਲਾ ਲਾਗੂ ਕੀਤਾ ਹੈ। ਜਿਸ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਮੰਤਰੀਆਂ ਅਤੇ ਵਿਧਾਇਕਾਂ ਦੀ ਸਰਕਾਰੀ ਆਮਦਨ ’ਤੇ ਲੱਗਣ ਵਾਲਾ ਟੈਕਸ ਸਰਕਾਰੀ ਖ਼ਜ਼ਾਨੇ ਵਿਚੋਂ ਭਰਨਾ ਵੀ ਬੰਦ ਕੀਤਾ ਜਾਵੇ।

file photo 

ਉਨ੍ਹਾਂ ਨੇ ਆਪਣੇ ਫੇਸਬੁਕ ਪੇਜ਼ ਉਤੇ ਲਿਖਿਆ ਹੈ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਯਾਦ ਕਰਵਾਇਆ ਜਾਂਦਾ ਹੈ ਕਿ ਤੁਸੀਂ ਤੇ ਤੁਹਾਡੀ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਵਿਚ ਹੁੰਦਿਆਂ ਪੰਜਾਬ ਦੇ ਮੌਜੂਦਾ ਵਿਧਾਇਕਾਂ ਅਤੇ ਮੁੱਖ ਮੰਤਰੀ ਸਮੇਤ ਸਮੂਹ ਮੰਤਰੀਆਂ ਦਾ ਇਨਕਮ ਟੈਕਸ ਪੰਜਾਬ ਸਰਕਾਰ ਵੱਲੋਂ ਸਰਕਾਰੀ ਖਜ਼ਾਨੇ ਵਿਚੋਂ ਭਰੇ ਜਾਣ 'ਤੇ ਬਹੁਤ ਇਤਰਾਜ਼ ਕੀਤਾ ਗਿਆ ਸੀ ਅਤੇ ਬਣਦਾ ਹੋਇਆ ਇਨਕਮ ਟੈਕਸ ਵਿਧਾਇਕ, ਮੁੱਖ ਮੰਤਰੀ ਅਤੇ ਸਮੂਹ ਮੰਤਰੀ ਸਾਹਿਬਾਨ ਖੁਦ ਆਪਣੇ ਕੋਲੋਂ ਅਦਾ ਕਰਨ ਦੀ ਵਾਰ ਵਾਰ ਗੱਲ ਕਰਦੇ ਸਨ ਤੇ ਜੋਰਦਾਰ ਢੰਗ ਨਾਲ ਕਈ ਵਾਰ ਮੰਗ ਕੀਤੀ ਸੀ।

ਸੋ ਲਗਦੇ ਹੱਥ ਪੰਜਾਬ ਦੀ ਬੇਹਤਰੀ ਲਈ ਮੁੱਖ ਮੰਤਰੀ ਜੀ ਸਮੂਹ ਮੰਤਰੀਆਂ ਅਤੇ ਵਿਧਾਇਕਾਂ ਦਾ ਇਨਕਮ ਟੈਕਸ ਸਰਕਾਰੀ ਖਜਾਨੇ 'ਚੋਂ ਭਰਨ 'ਤੇ ਰੋਕ ਦੇ ਹੁਕਮ ਵੀ ਤੁਰੰਤ ਜਾਰੀ ਕਰ ਦਿਉ ਤਾਂ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਪੰਜਾਬ ਦੇ ਲੋਕਾਂ ਦੀ ਬੇਹਤਰੀ ਲਈ ਵਰਤਿਆ ਜਾ ਸਕੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement