ਯੋਗੀ ਆਦਿਤਿਆਨਾਥ ਨੇ ਦੂਜੀ ਵਾਰ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ
Published : Mar 26, 2022, 12:17 am IST
Updated : Mar 26, 2022, 12:17 am IST
SHARE ARTICLE
image
image

ਯੋਗੀ ਆਦਿਤਿਆਨਾਥ ਨੇ ਦੂਜੀ ਵਾਰ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ

ਲਖਨਊ, 25 ਮਾਰਚ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਪੂਰਨ ਬਹੁਮਤ ਦਿਵਾਉਣ ਵਾਲੇ ਯੋਗੀ ਆਦਿਤਿਆਨਾਥ ਨੇ ਸ਼ੁਕਰਵਾਰ ਨੂੰ ਲਗਾਤਾਰ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਅਤੇ ਸਾਰੇ ਕੇਂਦਰੀ ਮੰਤਰੀਆਂ ਅਤੇ ਕਈ ਰਾਜਾਂ ਦੇ ਮੁੱਖ ਮੰਤਰੀਆਂ ਨੇ ਯੋਗੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀ ਸਹੁੰ ਚੁਕ ਸਮਾਗਮ ’ਚ ਸ਼ਾਮਲ ਹੋਏ। ਰਾਜਪਾਲ ਆਨੰਦੀਬੇਨ ਪਟੇਲ ਨੇ ਲਖਨਊ ਦੇ ਸ਼ਹੀਦ ਮਾਰਗ ਨੇੜੇ ‘ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਇਕਾਨਾ ਸਟੇਡੀਅਮ’ ਵਿਚ ਸਹੁੰ ਚੁਕ ਸਮਾਗਮ ਦੌਰਾਨ 49 ਸਾਲਾ ਯੋਗੀ ਆਦਿਤਿਆਨਾਥ ਨੂੰ ਅਹੁਦੇ ਦੀ ਸਹੁੰ ਚੁਕਾਈ।
  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਰਘੁਬਰ ਦਾਸ ਦੀ ਮੌਜੂਦਗੀ ਵਿਚ ਲੋਕ ਭਵਨ ਵਿਚ ਯੋਗੀ ਨੂੰ ਸਰਬਸੰਮਤੀ ਨਾਲ ਉਤਰ ਪ੍ਰਦੇਸ਼ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਜਿਸ ਤੋਂ ਬਾਅਦ ਭਾਜਪਾ ਨੇ ਯੋਗੀ ਦੀ ਅਗਵਾਈ ਵਿਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਗੋਰਖਪੁਰ ਤੋਂ ਪੰਜ ਵਾਰ ਸਾਂਸਦ ਰਹੇ ਯੋਗੀ ਆਦਿਤਿਆਨਾਥ ਨੇ 2017 ਵਿਚ ਪਹਿਲੀ ਵਾਰ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ ਸੀ ਅਤੇ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ 2022 ਦੀ ਵਿਧਾਨ ਸਭਾ ਵਿਚ ਮੁੜ ਤੋਂ ਪਾਰਟੀ ਨੂੰ ਪੂਰਨ ਬਹੁਮਤ ਹਾਸਲ ਹੋਇਆ ਹੈ। ਚੋਣਾਂ ਮਾਰਚ ਵਿਚ ਹੋਈਆਂ। 403 ਮੈਂਬਰੀ ਉਤਰ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਵਿਚ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਕੁਲ 273 ਸੀਟਾਂ ਜਿਤੀਆਂ ਹਨ। (ਪੀਟੀਆਈ)  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement