ਜਲੰਧਰ ਜ਼ਿਮਨੀ ਚੋਣ ਦੀਆਂ ਸਰਗਰਮੀਆਂ ਹੋਈਆਂ ਤੇਜ਼, ਸਾਬਕਾ ਵਿਧਾਇਕ ਜਗਬੀਰ ਬਰਾੜ 'ਆਪ' ‘ਚ ਹੋਏ ਸ਼ਾਮਿਲ
Published : Mar 26, 2023, 1:49 pm IST
Updated : Mar 26, 2023, 1:49 pm IST
SHARE ARTICLE
photo
photo

ਜਗਬੀਰ ਸਿੰਘ ਬਰਾੜ ਦੇ 'ਆਪ' 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਲੰਧਰ ਉਪ ਚੋਣ 'ਚ ਫਾਇਦਾ ਹੋ ਸਕਦਾ ਹੈ।

 

ਜਲੰਧਰ : ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਦੇ 'ਆਪ' 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਲੰਧਰ ਉਪ ਚੋਣ 'ਚ ਫਾਇਦਾ ਹੋ ਸਕਦਾ ਹੈ।

ਜਗਬੀਰ ਸਿੰਘ ਬਰਾੜ ਦਾ ਜਲੰਧਰ ਵਿੱਚ ਕਾਫੀ ਪ੍ਰਭਾਵ ਮੰਨਿਆ ਜਾਂਦਾ ਰਿਹਾ ਹੈ। ਬਰਾੜ ਪਹਿਲੀ ਵਾਰ ਸਾਲ 2007 ਵਿੱਚ ਜਿੱਤ ਕੇ ਵਿਧਾਨ ਸਭਾ ਪੁੱਜੇ ਸਨ। ਸਾਲ 2021 ਵਿੱਚ ਕਾਂਗਰਸ ਨੂੰ ਅਲਵਿਦਾ ਕਹਿ ਕੇ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਖੁਦ ਜਲੰਧਰ ਜਾ ਕੇ ਜਗਬੀਰ ਬਰਾੜ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਜਗਬੀਰ ਸਿੰਘ ਬਰਾੜ ਹੁਣ ਤੱਕ ਤਿੰਨ ਪਾਰਟੀਆਂ ਛੱਡ ਚੁੱਕੇ ਹਨ। ਇਨ੍ਹਾਂ ਵਿੱਚ ਅਕਾਲੀ ਦਲ ਤੋਂ ਇਲਾਵਾ ਪੀਪੀਪੀ ਅਤੇ ਕਾਂਗਰਸ ਪਾਰਟੀ ਸ਼ਾਮਲ ਹਨ। ਬਰਾੜ ਨੂੰ 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਲੰਧਰ ਛਾਉਣੀ ਸੀਟ ਤੋਂ ਤਤਕਾਲੀ ਅਕਾਲੀ ਆਗੂ ਪਰਗਟ ਸਿੰਘ ਨੇ 6797 ਵੋਟਾਂ ਨਾਲ ਹਰਾਇਆ ਸੀ। ਸਾਲ 2017 'ਚ ਪਰਗਟ ਸਿੰਘ ਕਾਂਗਰਸ ਦੀ ਟਿਕਟ 'ਤੇ ਜਿੱਤੇ ਸਨ। 2022 ਦੀਆਂ ਵਿਧਾਨ ਸਭਾ ਚੋਣਾਂ 'ਚ ਜਗਬੀਰ ਬਰਾੜ ਨੇ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜੀ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement