Fazilka Accident News: ਫਾਜ਼ਿਲਕਾ 'ਚ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ

By : GAGANDEEP

Published : Mar 26, 2024, 10:20 am IST
Updated : Mar 26, 2024, 10:37 am IST
SHARE ARTICLE
Heavy collision between car and truck in Fazilka news
Heavy collision between car and truck in Fazilka news

Fazilka Accident News: ਇਕ ਨੌਜਵਾਨ ਗੰਭੀਰ ਜ਼ਖ਼ਮੀ

Heavy collision between car and truck in Fazilka news: ਫਾਜ਼ਿਲਕਾ ਦੇ ਪਿੰਡ ਲਾਲੋ ਵਾਲੀ ਨੇੜੇ ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰ 'ਚ 3 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 2 ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਲਿਜਾਇਆ ਗਿਆ।

ਇਹ ਵੀ ਪੜ੍ਹੋ: Patiala News: ਪਟਿਆਲਾ 'ਚ ਫਾਈਨਾਂਸਰ ਤੋਂ ਦੁਖੀ ਹੋ ਕੇ ਔਰਤ ਨੇ ਕੀਤੀ ਖ਼ੁਦਕੁਸ਼ੀ

ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿਤਾ। ਜਾਣਕਾਰੀ ਅਨੁਸਾਰ ਇਹ ਹਾਦਸਾ ਵੈਗਨਾਰ ਕਾਰ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਤੋਂ ਬਾਅਦ ਵਾਪਰਿਆ।

ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਦੀ ਬਦਲੀ DP, ਕੇਜਰੀਵਾਲ ਦੀ ਲਗਾਈ ਤਸਵੀਰ

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸੇ ਥਾਂ 'ਤੇ ਵਾਪਰਿਆ ਹੈ, ਜਿੱਥੇ ਕੱਲ੍ਹ ਸਵੇਰੇ ਇੱਕ ਟਰੱਕ ਦੇ ਦਰੱਖਤ ਨਾਲ ਟਕਰਾਉਣ ਨਾਲ ਚਾਲਕ ਦੀ ਮੌਤ ਹੋ ਗਈ ਸੀ। ਉਸ ਦੇ ਬਿਲਕੁਲ ਸਾਹਮਣੇ ਇਕ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਜਿਸ ਵਿੱਚ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮ੍ਰਿਤਕਾਂ ਵਿੱਚੋਂ ਇੱਕ ਜਸਕਰਨ ਕੰਬੋਜ ਪਿੰਡ ਜੰਡਵਾਲਾ ਭੀਮੇ ਸ਼ਾਹ ਦਾ ਵਸਨੀਕ ਦੱਸਿਆ ਜਾਂਦਾ ਹੈ ਅਤੇ ਦੂਜਾ ਗੁਰਪ੍ਰੀਤ ਕੰਬੋਜ ਪਿੰਡ ਝੋਟਿਆਂਵਾਲੀ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਇਨ੍ਹਾਂ ਦੇ ਤੀਜੇ ਵਿਅਕਤੀ ਜੋ ਜ਼ਖ਼ਮੀ ਹਨ, ਨੂੰ ਸਿਵਲ ਹਸਪਤਾਲ ਫਾਜ਼ਿਲਕਾ ਲਿਆਂਦਾ ਗਿਆ ਹੈ। ਜਿੱਥੋਂ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ।

ਮ੍ਰਿਤਕ ਗੁਰਪ੍ਰੀਤ ਕੰਬੋਜ ਦੀ ਮਾਤਾ, ਦਾਦੀ ਅਤੇ ਪਿਤਾ ਬਿਮਾਰ ਸਨ ਅਤੇ ਉਹ ਮਿਹਨਤ ਮਜ਼ਦੂਰੀ ਕਰਕੇ ਉਨ੍ਹਾਂ ਦਾ ਗੁਜ਼ਾਰਾ ਚਲਾ ਰਿਹਾ ਸੀ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।

(For more news apart from 'Heavy collision between car and truck in Fazilka news' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement