Madhya Pradesh Accident: ਸ਼ਰਾਬ ਦੇ ਨਸ਼ੇ 'ਚ ਗੱਡੀ ਚਲਾ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਦਰਖੱਤ ਨਾਲ ਟਕਰਾਈ ਕਾਰ, 3 ਦੀ ਹੋਈ ਮੌਤ
Published : Mar 26, 2024, 11:22 am IST
Updated : Mar 26, 2024, 11:22 am IST
SHARE ARTICLE
Madhya Pradesh Damoh Accident News in punjabi
Madhya Pradesh Damoh Accident News in punjabi

Madhya Pradesh Accident: 2 ਲੋਕ ਗੰਭੀਰ ਜ਼ਖ਼ਮੀ, ਗੱਡੀ ਦੇ ਉੱਡੇ ਪਰਖੱਚੇ

Madhya Pradesh Damoh Accident News in punjabi : ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਵਿਚ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਪਿੰਡ ਦੇਵਡੋਗਰਾ ਨੇੜੇ ਇਕ ਬੇਕਾਬੂ ਬੋਲੈਰੋ ਦਰੱਖਤ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ।

ਇਹ ਵੀ ਪੜ੍ਹੋ: Fazilka Accident News: ਫਾਜ਼ਿਲਕਾ 'ਚ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ

ਜਾਣਕਾਰੀ ਮੁਤਾਬਕ ਸੋਮਵਾਰ ਸ਼ਾਮ ਜ਼ਿਲੇ ਦੇ ਪਾਟੇਰਾ ਥਾਣਾ ਅਧੀਨ ਪੈਂਦੇ ਪਿੰਡ ਦੇਵਡੋਗਰਾ ਨੇੜੇ ਇਕ ਬੋਲੈਰੋ ਗੱਡੀ 'ਚ ਪੰਜ ਵਿਅਕਤੀ ਪਟੇਰਾ ਵੱਲ ਜਾ ਰਹੇ ਸਨ। ਇਸ ਦੌਰਾਨ ਗੱਡੀ ਬੇਕਾਬੂ ਹੋਣ ਕਾਰਨ ਬੋਲੈਰੋ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ: Mumbai billionaires News: ਮੁੰਬਈ ਬਣੀ ਏਸ਼ੀਆ ਦੀ ਪਹਿਲੀ ਅਰਬਪਤੀਆਂ ਦੀ ਰਾਜਧਾਨੀ, ਸ਼ਹਿਰ 'ਚ ਰਹਿੰਦੇ 92 ਅਰਬਪਤੀ 

ਮ੍ਰਿਤਕਾਂ ਦੀ ਪਹਿਚਾਣ ਰਮਾਕਾਂਤ, ਦਲੀਪ ਸਿੰਘ ਤੇ ਰਘੁਵੀਰ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ।  ਮਿਲੀ ਜਾਣਕਾਰੀ ਅਨੁਸਾਰ ਕਾਰ 'ਚ ਸਵਾਰ ਸਾਰੇ ਪੰਜ ਲੋਕ ਸ਼ਰਾਬ ਦੇ ਨਸ਼ੇ 'ਚ ਸਨ, ਜਿਸ ਕਾਰਨ ਇਹ ਘਟਨਾ ਵਾਪਰੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Heavy collision between car and truck in Fazilka news' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement