Punjab News: ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਕਾਬੂ
Published : Mar 26, 2024, 7:59 pm IST
Updated : Mar 26, 2024, 7:59 pm IST
SHARE ARTICLE
Punjab News:  Reader of SP of Gurdaspur caught taking bribe of Rs 5,000
Punjab News: Reader of SP of Gurdaspur caught taking bribe of Rs 5,000

ਮੁਲਜ਼ਮ ਪੁਲਿਸ ਮੁਲਾਜ਼ਮ ਪਹਿਲਾਂ ਵੀ ਲੈ ਚੁੱਕਾ ਸੀ 5,000 ਰੁਪਏ

 

ਚੰਡੀਗੜ੍ਹ  - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਦੇ ਵਸਨੀਕ ਚੰਦਰ ਸ਼ੇਖਰ ਆਜ਼ਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਜ਼ਮ ਨੇ ਪੁਲਿਸ ਜਾਂਚ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 10,000 ਰੁਪਏ ਦੀ ਮੰਗ ਕੀਤੀ ਸੀ ਅਤੇ 5000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ 5000 ਰੁਪਏ ਵੀ ਮੰਗ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਬਾਰੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement