Fazilka News : BSF ਨੇ ਫਾਜ਼ਿਲਕਾ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ’ਚ ਦਾਖ਼ਲ ਹੋਏ ਵਿਅਕਤੀ ਨੂੰ ਕੀਤਾ ਕਾਬੂ

By : BALJINDERK

Published : Mar 26, 2025, 5:36 pm IST
Updated : Mar 26, 2025, 5:36 pm IST
SHARE ARTICLE
: BSF ਨੇ ਫਾਜ਼ਿਲਕਾ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ’ਚ ਦਾਖ਼ਲ ਹੋਏ ਵਿਅਕਤੀ ਨੂੰ ਕੀਤਾ ਕਾਬੂ
: BSF ਨੇ ਫਾਜ਼ਿਲਕਾ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ’ਚ ਦਾਖ਼ਲ ਹੋਏ ਵਿਅਕਤੀ ਨੂੰ ਕੀਤਾ ਕਾਬੂ

Fazilka News : ਫਾਜ਼ਿਲਕਾ ਸਰਹੱਦ 'ਤੇ ਸਵਾਰਵਾਲੀ ਪੋਸਟ ਨੇੜੇ ਪਾਕਿਸਤਾਨ ਤੋਂ ਭਾਰਤ ’ਚ ਦਾਖ਼ਲ ਹੋਇਆ ਸੀ ਵਿਅਕਤੀ

Fazilka News in Punjabi : ਬੀਐਸਐਫ ਨੇ ਫਾਜ਼ਿਲਕਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ’ਚ ਦਾਖ਼ਲ ਹੋਏ ਇੱਕ ਵਿਅਕਤੀ ਨੂੰ ਫੜਿਆ ਹੈ। ਹਾਲਾਂਕਿ, ਬੀਐਸਐਫ ਨੇ ਉਕਤ ਵਿਅਕਤੀ ਨੂੰ ਫੜ ਕੇ ਫਾਜ਼ਿਲਕਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਜਿੱਥੇ ਪੁਲਿਸ ਨੇ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਸਦਰ ਪੁਲਿਸ ਸਟੇਸ਼ਨ ਦੇ ਐਸਐਚਓ ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਸਵਾਰਵਾਲੀ ਪੋਸਟ ਨੇੜੇ ਪਾਕਿਸਤਾਨ ਤੋਂ ਭਾਰਤ ’ਚ ਦਾਖ਼ਲ ਹੋਏ ਇੱਕ ਵਿਅਕਤੀ ਨੂੰ ਫੜਿਆ। ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਲਾਂਕਿ, ਪੁਲਿਸ ਨੇ ਉਕਤ ਵਿਅਕਤੀ ਦੀ ਪਛਾਣ ਕਰ ਲਈ ਹੈ।

ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਲਿੰਦਰ ਚੌਹਾਨ ਹੈ, ਜੋ ਉੱਤਰ ਪ੍ਰਦੇਸ਼ ਦੇ ਪਿੰਡ ਨਰੋਵਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਕਤ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਉਕਤ ਮੁਲਜ਼ਮ ਦੇ ਇਲਾਕੇ ਦੇ ਸਬੰਧਤ ਥਾਣੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਫਿਲਹਾਲ ਗ੍ਰਿਫ਼ਤਾਰ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ।

(For more news apart from BSF arrests person who entered India from Pakistan side at Fazilka border News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement