ਮੁਹਾਲੀ ਤੋਂ ਰਾਹਤ ਦੀ ਖ਼ਬਰ, 8 ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ, ਠੀਕ ਹੋ ਕੇ ਪਰਤੇ ਘਰ
Published : Apr 26, 2020, 11:59 am IST
Updated : May 4, 2020, 2:34 pm IST
SHARE ARTICLE
file photo
file photo

ਕੋਰੋਨਾ ਤਬਾਹੀ ਦੇ ਦੌਰਾਨ ਪੰਜਾਬ ਦੇ ਮੋਹਾਲੀ ਤੋਂ ਵੱਡੀ ਰਾਹਤ ਮਿਲੀ ਹੈ।

ਮੋਹਾਲੀ : ਕੋਰੋਨਾ ਤਬਾਹੀ ਦੇ ਦੌਰਾਨ ਪੰਜਾਬ ਦੇ ਮੋਹਾਲੀ ਤੋਂ ਵੱਡੀ ਰਾਹਤ ਮਿਲੀ ਹੈ। ਮੁਹਾਲੀ ਦੇ ਪਿੰਡ ਜਵਾਹਰਪੁਰ ਦੇ 8  ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਨ੍ਹਾਂ 8 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

photo

ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਇਹ ਟਵੀਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦੇ ਲਗਾਤਾਰ ਦੋ ਵਾਰ ਟੈਸਟ ਕਰਨ 'ਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ।

file photophoto

ਅਸੀਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 63 ਸਕਾਰਾਤਮਕ ਕੇਸ ਆਏ ਸਨ। ਜਿਨ੍ਹਾਂ ਵਿੱਚੋਂ 22 ਸਿਹਤਮੰਦ ਹੋ ਗਏ ਹਨ, 39 ਸਰਗਰਮ ਹਨ ਜਦੋਂ ਕਿ ਕੋਰੋਨਾ ਖ਼ਿਲਾਫ਼ ਲੜਾਈ ਲੜਦਿਆਂ 2 ਮਰੀਜ਼ਾਂ ਦੀ ਲੜਾਈ ਵਿੱਚ ਮੌਤ ਹੋ ਗਈ। 

file photophoto   

ਸ਼ਨੀਵਾਰ ਨੂੰ ਰਾਜ ਵਿੱਚ ਕੁੱਲ 15 ਨਵੇਂ ਕੇਸ ਸਾਹਮਣੇ ਆਏ ਹਨ। ਜਲੰਧਰ ਅਤੇ ਪਟਿਆਲਾ ‘ਚ 6-6, ਲੁਧਿਆਣਾ, ਨਵਾਂ ਸ਼ਹਿਰ ਅਤੇ ਪਠਾਨਕੋਟ ‘ਚ 1-1 ਕੇਸ ਸਾਹਮਣੇ ਆਏ ਹਨ। 

file photo photo

ਇਸ ਨਾਲ ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 313 ਹੋ ਗਈ ਹੈ। ਇਨ੍ਹਾਂ ਵਿੱਚੋਂ 18 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦੋਂਕਿ 72 ਲੋਕ ਠੀਕ ਹੋ ਕੇ ਘਰ ਪਰਤੇ ਹਨ। ਜਲੰਧਰ ਵਿੱਚ ਮਰੀਜ਼ਾਂ ਦੀ ਗਿਣਤੀ 69 ਜੋ ਕਿ ਸਭ ਤੋਂ ਵੱਧ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement