ਕੋਰੋਨਾ ਨਾਲ ਮੌਤਾਂ ਦਾ ਅੰਕੜਾ ਘੱਟ ਦਸਿਆ ਜਾ ਰਿਹਾ ਹੈ : ਰਾਹੁਲ
Published : Apr 26, 2021, 12:05 am IST
Updated : Apr 26, 2021, 12:05 am IST
SHARE ARTICLE
image
image

ਕੋਰੋਨਾ ਨਾਲ ਮੌਤਾਂ ਦਾ ਅੰਕੜਾ ਘੱਟ ਦਸਿਆ ਜਾ ਰਿਹਾ ਹੈ : ਰਾਹੁਲ

ਨਵੀਂ ਦਿੱਲੀ, 25 ਅਪ੍ਰੈਲ : ਕਾਂਗਰਸ ਦੇ ਸਾਬਕਾ ਪਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀ ‘ਫ਼ਰਜ਼ੀ ਛਵੀ’ ਨੂੰ ਬਚਾਉਣ ਲਈ ਕੋਰੋਨਾ ਮਹਾਂਮਾਰੀ ਨਾਲ ਜੁੜੇ ਸੱਚ ਨੂੰ ਲੁਕਾਇਆ ਜਾ ਰਿਹਾ ਹੈ ਅਤੇ ਮੌਤਾਂ ਦਾ ਅੰਕੜਾ ਘੱਟ ਦਸਿਆ ਜਾ ਰਿਹਾ ਹੈ। ਉਨ੍ਹਾਂ ਟਵੀਟ ਕੀਤਾ, ‘‘ਸਿਸਟਮ ਫ਼ੇਲ’ ਹੈ ਇਸ ਲਈ ਇਹ ਲੋਕਹਿਤ ਦੀ ਗੱਲ ਕਰਨੀ ਜ਼ਰੂਰੀ ਹੈ। ਇਸ ਸੰਕਟ ’ਚ ਦੇਸ਼ ਨੂੰ ਜ਼ਿੰਮੇਦਾਰ ਨਾਗਰਿਕਾਂ ਦੀ ਲੋੜ ਹੈ। ਅਪਣੇ ਕਾਂਗਰਸ ਸਾਥੀਆਂ ਨੂੰ ਮੇਰੀ ਬੇਨਤੀ ਹੈ ਕਿ ਸਾਰੇ ਸਿਆਸੀ ਕੰਮ ਛੱਡ ਕੇ ਸਿਰਫ਼ ਲੋਕਾਂ ਦੀ ਮਦਦ ਕਰੋ, ਹਰ ਤਰ੍ਹਾਂ ਨਾਲ ਦੇਸ਼ਵਾਸੀਆਂ ਦਾ ਦੁਖ ਦੂਰ ਕਰੋ। ਕਾਂਗਰਸ ਪਰਵਾਰ ਦਾ ਇਹ ਹੀ ਧਰਮ ਹੈ।’’ ਕਾਂਗਰਸ ਆਗੂ ਨੇ ਅਮਰੀਕੀ ਅਖ਼ਬਾਰ ‘ਨਿਊਯਾਰਕ ਟਾਈਮਜ਼’ ਦੀ ਖ਼ਬਰ ਦਾ ਹਵਾਲਾ ਦਿੰਦੇ ਹੋਏ ਦੋਸ਼ ਲਗਾਇਆ, ‘‘ਸੱਚ ’ਤੇ ਪਰਦਾ ਪਾਇਆ ਜਾ ਰਿਹਾ ਹੈ, ਆਕਸੀਜਨ ਦੀ ਕਮੀ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਮੌਤਾਂ ਦੇ ਅੰਕੜਿਆਂ ਨੂੰ ਘੱਟ ਦਸਿਆ ਜਾ ਰਿਹਾ ਹੈ। ਭਾਰਤ ਸਰਕਾਰ ਅਪਣੀ ਫਰਜ਼ੀ ਛਵੀ ਬਚਾਉਣ ਲਈ ਸੱਭ ਕੁੱਝ ਕਰ ਰਹੀ ਹੈ।’’             (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement