ਤਰਨਤਾਰਨ 'ਚ ਵਾਪਰੀ ਵੱਡੀ ਵਾਰਦਾਤ, ਸੈਰ ਕਰਨ ਗਏ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
Published : Apr 26, 2021, 1:19 pm IST
Updated : Apr 26, 2021, 1:53 pm IST
SHARE ARTICLE
Surjit Singh
Surjit Singh

ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ

ਤਰਨ ਤਾਰਨ ਸਾਹਿਬ : ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ, ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ। 

PHOTOSurjit Singh

ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਤਰਨਤਾਰਨ  ਦੇ ਪਿੰਡ ਨੋਨੇ  ਤੋਂ ਸਾਹਮਣੇ ਆਇਆ ਹੈ ਜਿਥੇ  ਬੀਤੀ ਰਾਤ 2 ਮੋਟਰਸਾਈਕਲ ਸਵਾਰ ਅਣਪਛਾਤਿਆਂ ਵੱਲੋਂ ਸੈਰ ਕਰ ਰਹੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਮਗਰੋਂ ਕਾਤਲ ਮੌਕੇ ਤੋਂ ਫਰਾਰ ਹੋ ਗਏ।

DeathDeath

ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਿਕ ਮ੍ਰਿਤਕ ਸੁਰਜੀਤ ਸਿੰਘ (28) ਭੱਠੇ ’ਤੇ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ।

deathdeath

ਬੀਤੀ ਰਾਤ ਰੋਟੀ ਖਾਣ ਤੋਂ ਬਾਅਦ ਸੈਰ ਕਰਨ ਲਈ ਆਪਣੇ ਦੋਸਤ ਨਾਲ ਪਿੰਡ ਦੀ ਫਿਰਨੀ 'ਤੇ ਗਿਆ ਸੀ। ਜਿਥੇ ਅਣਪਛਾਤਿਆਂ  ਨੌਜਵਾਨਾਂ ਵੱਲੋਂ ਸੁਰਜੀਤ ਸਿੰਘ ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਗੋਲੀਆਂ ਵੱਜਣ ਕਾਰਨ ਸੁਰਜੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।  ਫਿਲਹਾਲ ਪੁਲਿਸ ਮੌਕੇ ਦੀ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement