ਦਿੱਲੀ ਦੇ ਮੁਹੱਲਾ ਕਲੀਨਿਕਾਂ ’ਚ ਮਿਲਣ ਵਾਲੀਆਂ ਸੇਵਾਵਾਂ ਤੋਂ 95 ਫ਼ੀ ਸਦੀ ਮਰੀਜ਼ ਖ਼ੁਸ਼ : ਕੇਜਰੀਵਾਲ
Published : Apr 26, 2022, 12:03 am IST
Updated : Apr 26, 2022, 12:03 am IST
SHARE ARTICLE
image
image

ਦਿੱਲੀ ਦੇ ਮੁਹੱਲਾ ਕਲੀਨਿਕਾਂ ’ਚ ਮਿਲਣ ਵਾਲੀਆਂ ਸੇਵਾਵਾਂ ਤੋਂ 95 ਫ਼ੀ ਸਦੀ ਮਰੀਜ਼ ਖ਼ੁਸ਼ : ਕੇਜਰੀਵਾਲ

ਡਾਕਟਰ ਨਾਲ ਮਿਲਣ ਅਤੇ ਤੈਅ ਦਵਾਈਆਂ ਲੈਣ ’ਚ ਔਸਤਨ ਸਿਰਫ਼ 10 ਮਿੰਟ ਦਾ ਸਮਾਂ ਲਗਦਾ ਹੈ

ਨਵੀਂ ਦਿੱਲੀ, 25 ਅਪ੍ਰੈਲ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ’ਚ ‘ਆਮ ਆਦਮੀ ਮੁਹੱਲਾ ਕਲੀਨਿਕ’ ’ਚ ਆਉਣ ਵਾਲੇ 95 ਫ਼ੀ ਸਦੀ ਮਰੀਜ਼ ਉੱਥੇ ਦਿਤੀਆਂ ਜਾਣ ਵਾਲੀਆਂ ਸੇਵਾਵਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਨੇ ਪੰਜਾਬ ’ਚ ਆਪਣੇ ਹਮਰੁਤਬਾ ਭਗਵੰਤ ਮਾਨ ਨੂੰ, ਇਥੇ ਇਕ ਆਦਰਸ਼ ਮੁਹੱਲਾ ਕਲੀਨਿਕ ਅਤੇ ਦਿੱਲੀ ਸਰਕਾਰ ਦਾ ਇਕ ਸਕੂਲ ਵੀ ਦਿਖਾਇਆ। ਭਗਵੰਤ ਮਾਨ ਆਮ ਆਦਮੀ ਪਾਰਟੀ (ਆਪ) ਦੇ ਸ਼ਾਸਨ ਦੌਰਾਨ ਹੋਏ ਸਰਵਉੱਚ ਕੰਮਾਂ ਬਾਰੇ ਜਾਣਨ ਲਈ ਸ਼ਹਿਰ ਦੇ 2 ਦਿਨਾਂ ਦੌਰੇ ’ਤੇ ਹਨ। ਇਕ ਮੁਹੱਲਾ ਕਲੀਨਿਕ ’ਚ, ਮਰੀਜ਼ਾਂ ਨੇ ਭਗਵੰਤ ਮਾਨ ਨੂੰ ਦਸਿਆ ਕਿ ਕਿਸੇ ਵਿਅਕਤੀ ਨੂੰ ਇਨ੍ਹਾਂ ਕਲੀਨਿਕਾਂ ’ਚ ਡਾਕਟਰ ਨਾਲ ਮਿਲਣ ਅਤੇ ਤੈਅ ਦਵਾਈਆਂ ਲੈਣ ’ਚ ਔਸਤਨ ਸਿਰਫ਼ 10 ਮਿੰਟ ਦਾ ਸਮਾਂ ਲੱਗਦਾ ਹੈ।
ਕੇਜਰੀਵਾਲ ਨੇ ਮਾਨ ਨੂੰ ਦਸਿਆ, ‘‘ਮੁਹੱਲਾ ਕਲੀਨਿਕ ’ਚ ਆਉਣ ਵਾਲੇ 95 ਫ਼ੀ ਸਦੀ ਮਰੀਜ਼ ਸੇਵਾਵਾਂ ਤੋਂ ਖੁਸ਼ ਹਨ। ਕੋਈ ਵੀ ਵਿਅਕਤੀ, ਭਾਵੇਂ ਉਹ ਕਿਸੇ ਵੀ ਰਾਜ ਤੋਂ ਹੋਵੇ, ਇਨ੍ਹਾਂ ਸਿਹਤ ਕੇਂਦਰਾਂ ’ਚ ਮੁਫ਼ਤ ਇਲਾਜ ਕਰਵਾ ਸਕਦਾ ਹੈ।’’ ਕੇਜਰੀਵਾਲ ਨੇ ਕਿਹਾ, ‘‘ਅਸੀਂ ਦਿੱਲੀ ਦੇ ਸਭ ਤੋਂ ਪਾਸ਼ ਇਲਾਕੇ- ਗ੍ਰੇਟਰ ਕੈਲਾਸ਼ ’ਚ 2 ਮੋਹੱਲਾ ਕਲੀਨਿਕ ਖੋਲ੍ਹੇ ਹਨ ਅਤੇ ਇਨ੍ਹਾਂ ਕੇਂਦਰਾਂ ’ਤੇ ਬਹੁਤ ਸਾਰੇ ਅਮੀਰ ਮਰੀਜ਼ ਵੀ ਆਉਂਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹੀ ਦੇਖਭਾਲ ਕਿਤੇ ਹੋਰ ਨਹੀਂ ਮਿਲਦੀ।’’ ਚਿਰਾਗ ਐਨਕਲੇਵ ’ਚ ਸਰਕਾਰ ਵਲੋਂ ਸੰਚਾਲਿਤ ਸਰਵੋਦਯ ਬਾਲ ਸਕੂਲ ’ਚ, ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਪਾਰਟੀ ਨੇ ਦਿੱਲੀ ’ਚ ਸੱਤਾ ’ਚ ਆਉਣ ਤੋਂ ਬਾਅਦ, ਸਕੂਲ ਦੇ ਪ੍ਰਿੰਸੀਪਲ ਦੀ ਇਕ ਬੈਠਕ ਬੁਲਾ ਕੇ ਸ਼ਹਿਰ ’ਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਸੁਝਾਅ ਮੰਗੇ ਸਨ। ਕੇਜਰੀਵਾਲ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਦਸਿਆ ਕਿ ਸਰਕਾਰੀ ਸਕੂਲਾਂ ਦੇ ਪ੍ਰਿੰਸਪੀਲਾਂ ਨੂੰ ਵਿਦੇਸ਼ ’ਚ ਸਿਖਲਾਈ ਲਈ ਭੇਜਿਆ ਗਿਆ ਸੀ ਅਤੇ ਅਧਿਆਪਕਾਂ ਨੂੰ ਭਾਰਤੀ ਪ੍ਰਬੰਧਨ ਸੰਸਥਾਵਾਂ ’ਚ ਸਿਖਲਾਈ ਦਿਤੀ ਜਾ ਚੁਕੀ ਹੈ।     (ਪੀਟੀਆਈ)

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement