ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਦਾ ਟਵੀਟ
Published : Apr 26, 2022, 11:24 am IST
Updated : Apr 26, 2022, 11:24 am IST
SHARE ARTICLE
Sunil Jakhar
Sunil Jakhar

ਲਿਖਿਆ-ਆਜ ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ


 

ਚੰਡੀਗੜ੍ਹ: ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਬੈਠਕ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਵਿਵਾਦਤ ਬਿਆਨ ਨੂੰ ਲੈ ਕੇ ਅੱਜ ਅੰਤਿਮ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਦਾ ਟਵੀਟ ਸਾਹਮਣੇ ਆਇਆ ਹੈ।  ਉਹਨਾਂ ਲਿਖਿਆ, “ਆਜ ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ”।

SC Commission orders Jalandhar Police to register FIR against Sunil JakharSunil Jakhar

ਦੱਸ ਦੇਈਏ ਕਿ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਵਲੋਂ ਭੇਜੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ, ਇਸ ਲਈ ਇਸ ਗੁੰਝਲਦਾਰ ਮੁੱਦੇ ਦੇ ਹੱਲ ਲਈ ਮੀਟਿੰਗ ਵਿਚ ਹੋਰ ਵਿਕਲਪਾਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਸੁਨੀਲ ਜਾਖੜ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਇਲਜ਼ਾਮ ਲੱਗੇ ਸਨ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਹਨਾਂ ਦੀ ਸ਼ਿਕਾਇਤ ਕੀਤੀ ਸੀ।

TweetTweet

ਹਾਲਾਂਕਿ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਉਹਨਾਂ ਨੇ ਕਦੇ ਵੀ ਦਲਿਤ ਸਮਾਜ ਵਿਰੁੱਧ ਕੋਈ ਇਤਰਾਜ਼ਯੋਗ ਭਾਸ਼ਾ ਨਹੀਂ ਵਰਤੀ। ਜੇਕਰ ਉਹਨਾਂ ਦੇ ਕਿਸੇ ਵੀ ਸ਼ਬਦ ਨਾਲ ਸਮਾਜ ਦੇ ਲੋਕਾਂ ਨੂੰ ਠੇਸ ਪਹੁੰਚੀ ਹੈ ਜਾਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ। ਬੀਤੇ ਦਿਨੀਂ ਸੁਨੀਲ ਜਾਖੜ ਨੇ ਵਾਰਾਣਸੀ ਵਿਖੇ ਸੰਤ ਰਵਿਦਾਸ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋ ਕੇ ਵੀ ਅਪਣੇ ਬਿਆਨ ਨੂੰ ਲੈ ਕੇ ਸਫਾਈ ਦਿੱਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement