5 ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Apr 26, 2023, 3:30 pm IST
Updated : Apr 26, 2023, 4:05 pm IST
SHARE ARTICLE
photo
photo

ਲੜਕੀ ਦੇ ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਧੀ ਨੂੰ ਮਾਰਨ ਦੇ ਲਗਾਏ ਦੋਸ਼

 

ਅਬੋਹਰ : ਅਬੋਹਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਨਿਹਾਲਖੇੜਾ 'ਚ ਵਿਆਹੁਤਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਮਮਤਾ (27 ਸਾਲਾ) ਪੁੱਤਰੀ ਰਾਮ ਪ੍ਰਤਾਪ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਸ ਦੀ ਭੈਣ ਦਾ ਵਿਆਹ ਕਰੀਬ 5 ਮਹੀਨੇ ਪਹਿਲਾਂ ਡੰਗਰਖੇੜਾ ਵਾਸੀ ਵਿਜੇ ਕੁਮਾਰ ਪੁੱਤਰ ਸੋਹਣ ਲਾਲ ਸੇਵਾਮੁਕਤ ਪਟਵਾਰੀ ਜੋ ਕਿ ਜੀਓ ਕੰਪਨੀ ’ਚ ਕੰਮ ਕਰਦਾ ਹੈ, ਨਾਲ ਹੋਇਆ ਸੀ।

ਇਹ ਵੀ ਪੜ੍ਹੋ: ਮਾਪਿਆਂ ਦੇ ਵਿਆਹ ਦੀ ਵਰ੍ਹੇਗੰਢ ਵਾਲੇ ਦਿਨ ਪੁੱਤ ਨੇ ਲਿਆ ਫਾਹਾ, ਮੌਤ 

ਡੱਬਵਾਲੀ ’ਚ ਅਤੇ ਉਹ ਹਫ਼ਤੇ ’ਚ ਸਿਰਫ ਇਕ ਵਾਰ ਘਰ ਆਉਂਦਾ ਹੈ। ਸੰਜੇ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਆਪਣੀ ਭੈਣ ਨੂੰ ਉਸ ਦੇ ਘਰ ਮਿਲਣ ਗਿਆ ਤਾਂ ਉਸ ਦਾ ਜੀਜਾ ਆਪਣੇ ਕੰਮ ’ਚ ਇੰਨਾ ਰੁੱਝਿਆ ਹੋਇਆ ਸੀ ਕਿ ਉਸ ਨੇ ਉਸ ਨਾਲ ਗੱਲ ਵੀ ਨਹੀਂ ਕੀਤੀ। ਮੰਗਲਵਾਰ ਸਵੇਰੇ ਕਰੀਬ 10 ਵਜੇ ਉਸ ਨੂੰ ਸੂਚਨਾ ਮਿਲੀ ਕਿ ਉਸ ਦੀ ਭੈਣ ਨੇ ਖ਼ੁਦਕੁਸ਼ੀ ਕਰ ਲਈ ਹੈ, ਜਿਸ ’ਤੇ ਉਹ ਪਰਿਵਾਰ ਸਮੇਤ ਮੌਕੇ ’ਤੇ ਪਹੁੰਚੇ ਅਤੇ ਦੇਖਿਆ ਕਿ ਉਸ ਦੀ ਭੈਣ ਘਰ ’ਚ ਮ੍ਰਿਤਕ ਪਈ ਸੀ।

ਇਹ ਵੀ ਪੜ੍ਹੋ: ਵਿਆਹ ਵਾਲੇ ਘਰ ਵਿਛੇ ਸੱਥਰ, ਲਾੜੇ ਦੀ ਪਾਣੀ ਵਿਚ ਡੁੱਬਣ ਨਾਲ ਹੋਈ ਮੌਤ 

ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੰਜੇ ਨੇ ਮੌਕੇ ’ਤੇ ਪਹੁੰਚ ਕੇ ਆਪਣੀ ਭੈਣ ਦੇ ਪਤੀ ਸਮੇਤ ਉਸ ਦੀ ਸੱਸ, ਸਹੁਰਾ ਅਤੇ ਪੰਚਾਇਤ ਮੈਂਬਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੋਰਚਰੀ ’ਚ ਰਖਵਾਇਆ ਹੈ। ਪੁਲਿਸ ਨੂੰ ਮ੍ਰਿਤਕਾ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਦੇ ਆਧਾਰ ’ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰੇ ਪਰਿਵਾਰ ’ਤੇ ਉਸ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਅਤੇ ਸੁਸਾਈਡ ਨੋਟ ਨਾਲ ਛੇੜਛਾੜ ਕਰਨ ਦੇ ਕਥਿਤ ਦੋਸ਼ ਲਗਾਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement