ਪੰਜਾਬ ਸਰਕਾਰ ਵੱਲੋਂ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ

By : KOMALJEET

Published : Apr 26, 2023, 6:40 pm IST
Updated : Apr 26, 2023, 6:40 pm IST
SHARE ARTICLE
Representational Image
Representational Image

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੇ ਮੱਦੇਨਜ਼ਰ ਕੀਤਾ ਫ਼ੈਸਲਾ 

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਦਾ ਮੰਗਲਵਾਰ ਸ਼ਾਮ ਐਸ.ਏ.ਐਸ ਨਗਰ (ਮੋਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ, ਦੇ ਸਤਿਕਾਰ ਵਿੱਚ ਵੀਰਵਾਰ (27 ਅਪ੍ਰੈਲ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ 26 ਅਤੇ 27 ਅਪ੍ਰੈਲ ਨੂੰ ਦੋ ਦਿਨਾਂ ਦੇ ਰਾਜਸੀ ਸ਼ੋਕ ਦਾ ਐਲਾਨ ਕੀਤਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਦੇ ਸਤਿਕਾਰ ਵਜੋਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ 27 ਅਪ੍ਰੈਲ ਨੂੰ ਬੰਦ ਰਹਿਣਗੇ।

ਰਾਜਸੀ ਸ਼ੋਕ ਦੇ ਇਨ੍ਹਾਂ ਦੋ ਦਿਨਾਂ ਦੌਰਾਨ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਇਸ ਦੌਰਾਨ ਸੂਬਾ ਸਰਕਾਰ ਦੇ ਕਿਸੇ ਵੀ ਦਫ਼ਤਰ ਜਾਂ ਵਿਭਾਗ ਵੱਲੋਂ ਕੋਈ ਮਨੋਰੰਜਕ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ। ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement