Bathinda Sewage Gas News: ਬਠਿੰਡਾ 'ਚ ਸੀਵਰੇਜ ਦੀ ਗੈਸ ਚੜ੍ਹਨ ਕਾਰਨ ਇਕ ਸੀਵਰੇਜਮੈਨ ਦੀ ਮੌਤ

By : GAGANDEEP

Published : Apr 26, 2024, 1:27 pm IST
Updated : Apr 26, 2024, 1:55 pm IST
SHARE ARTICLE
Bathinda Sewage Gas News in punjabi
Bathinda Sewage Gas News in punjabi

Bathinda Sewage Gas News: : ਇਕ ਦੀ ਹਾਲਤ ਗੰਭੀਰ

Bathinda Sewage Gas News in punjabi : ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਖੇਤਾ ਸਿੰਘ ਬਸਤੀ 'ਚ ਸੀਵਰੇਜ ਦੀ ਸਫਾਈ ਕਰਦੇ ਸਮੇਂ ਇਕ ਸੀਵਰੇਜ ਮੈਨ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ ਜਦਕਿ ਇਕ ਦੀ ਹਾਲਤ ਗੰਭੀਰ ਹੈ ਜਿਸ ਦਾ ਇਲਾਜ ਨਿੱਜੀ ਹਸਪਤਾਲ 'ਚ ਚੱਲ ਰਿਹਾ ਹੈ। ਮ੍ਰਿਤਕ ਸੀਵਰੇਜਮੈਨ ਦੀ ਪਹਿਚਾਣ ਸੂਰਜ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Bihar Wedding Fire News: ਵਿਆਹ 'ਚ ਚਲਾਈ ਆਤਿਸ਼ਬਾਜ਼ੀ ਨਾਲ ਸਾਰੇ ਘਰ ਨੂੰ ਲੱਗੀ ਅੱਗ, ਇਕੋ ਪਰਿਵਾਰ ਦੇ 6 ਲੋਕਾਂ ਦੀ ਮੌਤ 

ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਬੋਰਡ ਦੇ ਇਕ ਜੇਈ ਓਮ ਦੀ ਨਿੱਜੀ ਸ਼ਿਕਾਇਤ 'ਤੇ ਖੇਤਾ ਸਿੰਘ ਬਸਤੀ 'ਚ ਸੀਵਰੇਜ ਦੀ ਸਫ਼ਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਕਰਮਚਾਰੀ ਸੀਵਰੇਜ 'ਚ ਹੇਠਾਂ ਉਤਰ ਗਿਆ ਜਿਥੇ ਉਸ ਨੂੰ ਗੈਸ ਚੜ ਗਈ। ਇਸ 'ਤੇ ਜੇਈ ਨੇ ਉਸ ਨੂੰ ਬਚਾਉਣ ਲਈ ਇਕ ਹੋਰ ਸੀਵਰੇਜ ਕਰਮਚਾਰੀ ਨੂੰ ਵੀ ਵਿਚ ਉਤਾਰ ਦਿੱਤਾ।

ਇਹ ਵੀ ਪੜ੍ਹੋ: Punjab News: ਨਵਜਨਮੀ ਬੱਚੀ ਨਿਆਮਤ ਕੌਰ ਨਾਲ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ

ਗੈਸ ਚੜ੍ਹਨ ਕਾਰਨ ਉਸ ਦੀ ਹਾਲਤ ਵੀ ਨਾਜ਼ੁਕ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਸੀਵਰੇਜ 'ਚੋਂ ਕੱਢ ਕੇ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਸੀਵਰੇਜਮੈਨ ਸੂਰਜ ਦੀ ਮੌਤ ਹੋ ਗਈ, ਜਦਕਿ ਦੂਜੇ ਸੀਵਰੇਜਮੈਨ ਬਬਲੂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Bathinda Sewage Gas News in punjabi, turned in Abohar, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement