Shri Muktsar Sahib News: ਕਾਰ ਦਾ ਸੰਤੁਲਨ ਵਿਗੜਨ ਨਾਲ 5 ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇੱਕ ਦੀ ਮੌਤ

By : BALJINDERK

Published : Apr 26, 2024, 4:35 pm IST
Updated : Apr 26, 2024, 4:35 pm IST
SHARE ARTICLE
ਮ੍ਰਿਤਕ ਦੀ ਫ਼ਾਇਲ ਫੋਟੋ
ਮ੍ਰਿਤਕ ਦੀ ਫ਼ਾਇਲ ਫੋਟੋ

ਮਾਪਿਆਂ ਦਾ ਇਕਲੌਤਾ ਪੁੱਤਰ ਘਰੋਂ ਮਾਪਿਆਂ ਕਹਿ ਕੇ ਗਿਆ ਕਿ ਮੈਂ ਬਾਜ਼ਾਰ ਚੱਲਾਂ ਹਾਂ 

Shri Muktsar Sahib News: ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਰੇਲਵੇ ਓਵਰਬ੍ਰਿਜ ਕੋਲ 5 ਦੋਸਤ ਗੱਡੀ ਵਿਚ ਸਵਾਰ ਹੋ ਕੇ ਜਾਂਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ ਚਲੀ ਗਈ।

ਇਹ ਵੀ ਪੜੋ:Immigration Firm Fraud: ਚੰਡੀਗੜ੍ਹ ਦੀ ਇਮੀਗ੍ਰੇਸ਼ਨ ਫ਼ਰਮ ਨੇ 66 ਲੱਖ ਦੀ ਮਾਰੀ ਠੱਗੀ, ਪਰਚਾ ਦਰਜ 

ਮ੍ਰਿਤਕ ਨੌਜਵਾਨ 11ਵੀਂ ਜਮਾਤ ਵਿਚ ਪੜ੍ਹਦਾ ਸੀ। ਮ੍ਰਿਤਕ ਘਰੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਗਿਆ ਸੀ ਤੇ ਮਾਪਿਆਂ ਨੂੰ ਕਹਿ ਕੇ ਗਿਆ ਸੀ ਕਿ ਮੈਂ ਬਾਜ਼ਾਰ ਚੱਲਾਂ ਹਾਂ ਤੇ ਕੁਝ ਹੀ ਦੇਰ ਵਿਚ ਵਾਪਸ ਆ ਜਾਵਾਂਗਾ ਪਰ ਉਹ ਦੋਸਤਾਂ ਨਾਲ ਕਾਰ ਵਿਚ ਬੈਠ ਗਿਆ ਤੇ ਤੇਜ਼ ਰਫ਼ਤਾਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ I-20 ਕਾਰ ਦੇ ਪਰਖੱਚੇ ਤੱਕ ਉਡ ਜਾਂਦੇ ਹਨ ਤੇ ਗੱਡੀ ਦੇ ਏਅਰਬੈਗ ਤੱਕ ਖੁੱਲ੍ਹ ਜਾਂਦੇ ਹਨ।
ਹਾਦਸੇ ਵਿਚ 3 ਨੌਜਵਾਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਕਿਸੇ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ। ਪੁਲਿਸ ਮੌਕੇ ਉਤੇ ਪਹੁੰਚੀ ਹੈ ਜਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

(For more news apart from painful accident happened 5 friends due imbalance of car News in Punjabi, stay tuned to Rozana Spokesman)

Location: India, Punjab, Muktsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement