Mandi Gobindgarh News: ਮੰਡੀ ਗੋਬਿੰਦਗੜ੍ਹ ਦੇ ਬਿਜਲੀ ਗਰਿੱਡ ਵਿਚ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਕੀਤੀ ਬੰਦ
Published : Apr 26, 2025, 5:21 pm IST
Updated : Apr 26, 2025, 5:21 pm IST
SHARE ARTICLE
Mandi Gobindgarh Power Grid  Fire
Mandi Gobindgarh Power Grid Fire

Mandi Gobindgarh News: ਅੱਗ ਲੱਗਣ ਕਾਰਨ ਕਈ ਟ੍ਰਾਂਸਫ਼ਾਰਮਰ ਸੜ ਕੇ ਸੁਆਹ

ਲੁਧਿਆਣਾ ਦੇ ਖੰਨਾ ਦੇ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਵਿੱਚ ਤਲਵਾੜਾ ਨੇੜੇ ਸਥਿਤ ਮੁੱਖ ਪਾਵਰ ਗਰਿੱਡ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਆਸ ਪਾਸ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ।

ਅੱਗ 'ਤੇ ਕਾਬੂ ਪਾਉਣ ਲਈ ਮੰਡੀ ਗੋਬਿੰਦਗੜ੍ਹ ਦੇ ਨਾਲ-ਨਾਲ ਖੰਨਾ, ਸਰਹਿੰਦ ਅਤੇ ਲੁਧਿਆਣਾ ਤੋਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ। ਦੋ ਨਿੱਜੀ ਕੰਪਨੀਆਂ ਦੀਆਂ ਫ਼ਾਇਰ ਬ੍ਰਿਗੇਡਾਂ ਵੀ ਮੌਕੇ 'ਤੇ ਪਹੁੰਚ ਗਈਆਂ।

ਗਰਿੱਡ ਵਿੱਚ ਅੱਗ ਲੱਗਣ ਕਾਰਨ ਕਈ ਟ੍ਰਾਂਸਫ਼ਾਰਮਰ ਸੜ ਕੇ ਸੁਆਹ ਹੋ ਗਏ। ਸੁਰੱਖਿਆ ਕਾਰਨਾਂ ਕਰਕੇ ਉਦਯੋਗਿਕ ਖੇਤਰ ਨੂੰ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਫ਼ਾਇਰ ਅਫ਼ਸਰ ਜਗਜੀਤ ਸਿੰਘ ਅਨੁਸਾਰ ਅੱਗ 'ਤੇ ਕਾਬੂ ਪਾਉਣ ਵਿੱਚ ਕੁਝ ਘੰਟੇ ਹੋਰ ਲੱਗਣਗੇ।

ਪਾਵਰਕਾਮ ਅਧਿਕਾਰੀਆਂ ਨੇ ਕਿਹਾ ਕਿ ਨੁਕਸਾਨੇ ਗਏ ਉਪਕਰਨਾਂ ਦੀ ਮੁਰੰਮਤ ਕਰਕੇ ਅੱਗ 'ਤੇ ਕਾਬੂ ਪਾਉਣ ਤੋਂ ਬਾਅਦ ਹੀ ਬਿਜਲੀ ਸਪਲਾਈ ਬਹਾਲ ਕੀਤੀ ਜਾ ਸਕੇਗੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement